31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸੁਜਾਨਪੁਰ ਪੁਲਿਸ ਵਲੋਂ ਇਕ ਔਰਤ ਕੋਲੋਂ 9 ਬੋਤਲ ਨਾਜਾਇਜ਼ ਸ਼ਰਾਬ ਬਰਾਮਦ

ਅਜੀਤ ਡੈਸਕ 19-07-2025
ਸੁਜਾਨਪੁਰ, 18 ਜੁਲਾਈ (ਜਗਦੀਪ ਸਿੰਘ)-ਨਸ਼ੇ ਦੇ ਖ਼ਿਲਾਫ਼ ਛੇੜੀ ਗਈ ਮੁਹਿੰਮ ਤਹਿਤ ਸੁਜਾਨਪੁਰ ਪੁਲਿਸ ਵਲੋਂ ਇਕ ਔਰਤ ਕੋਲੋਂ 9 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਜਿਸ ਦੀ ਪਹਿਚਾਣ ਕਮਲੇਸ਼ ਪਤਨੀ ਸਸ਼ੀ ਵਾਸੀ ਪ੍ਰੇਮ ਨਗਰ ਸੁਜਾਨਪੁਰ ਦੇ ਰੂਪ ਵਿਚ ਹੋਈ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਮੋਹਿਤ ਟਾਂਕ ਨੇ ਦੱਸਿਆ ਕਿ ਪੁਲਿਸ ਪਾਰਟੀ ਪੁਲ ਨੰਬਰ-4 ਤੋਂ ਨਹਿਰ ਕਿਨਾਰੇ ਪੁਲ ਨੰਬਰ-3 ਅਜੀਜ਼ਪੁਰ ਵੱਲ ਨੂੰ ਜਾ ਰਹੀ ਸੀ ਕਿ ਝਾੜੀਆਂ ਵਿਚ ਇਕ ਔਰਤ ਨੀਲੇ ਰੰਗ ਦਾ ਕੈਨ ਲੈ ਕੇ ਬੈਠੀ ਸੀ, ਸ਼ੱਕ ਪੈਣ 'ਤੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 9 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਪੁਲਿਸ ਨੇ ਸ਼ਰਾਬ ਨੂੰ ਕਬਜ਼ੇ 'ਚ ਲੈ ਕੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ |
ਸ੍ਰੀ ਦਰਬਾਰ ਸਾਹਿਬ 'ਤੇ ਧਮਾਕੇ ਕਰਨ ਦੀ ਧਮਕੀ ਦੀ ਕੀਤੀ ਨਿਖੇਧੀ
ਪਠਾਨਕੋਟ, 18 ਜੁਲਾਈ (ਸੰਧੂ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਾਕਾ ਕਰਨ ਸਬੰਧੀ ਈਮੇਲ 'ਤੇ ਆਈ ਧਮਕੀ ਦੀ ਬਾਬਾ ਸ੍ਰੀ ਚੰਦ ਜੀ ਵੈਲਫ਼ੇਅਰ ਸੁਸਾਇਟੀ ਪਠਾਨਕੋਟ ਦੇ ਪ੍ਰਧਾਨ ਹਰਪ੍ਰੀਤ ਸਿੰਘ ਰਾਜਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਭਾਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਸਾਡੇ ਪਵਿੱਤਰ ਅਸਥਾਨ ਜਿੱਥੇ ਲੱਖਾਂ ਸੰਗਤਾਂ ਹਰ ਰੋਜ਼ ਨਤਮਸਤਕ ਹੁੰਦੀਆਂ ਹਨ, ਇੱਥੇ ਸਾਜ਼ਿਸ਼ਾਂ ਤਹਿਤ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੁਲਿਸ ਦਾ ਸਾਈਬਰ ਸੁਰੱਖਿਆ ਸੈਲ ਧਮਕੀ ਭਰੀਆਂ ਈਮੇਲ ਭੇਜਣ ਵਾਲੇ ਦਾ ਜਲਦੀ ਪਤਾ ਲਗਾਵੇ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਾਜ਼ਿਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਧਰਮਾਂ ਦੇ ਸਾਂਝੇ ਪਵਿੱਤਰ ਅਸਥਾਨ ਦੀ ਸੁਰੱਖਿਆ ਵਧਾਈ ਜਾਵੇ ਅਤੇ ਸੰਗਤਾਂ ਦੀ ਸ਼ਰਧਾ ਤੇ ਸਤਿਕਾਰ ਨੂੰ ਬਹਾਲ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਸੰਗਤਾਂ ਦੇ ਮਨਾਂ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ | ਪੰਜਾਬ ਸਰਕਾਰ ਇਸ ਨੂੰ ਗੰਭੀਰਤਾ ਨਾਲ ਲਵੇ ਅਤੇ ਇਨ੍ਹਾਂ ਸਾਜ਼ਿਸ਼ਾਂ ਨੂੰ ਬੇਨਕਾਬ ਕੀਤਾ ਜਾਵੇ |

ਪਿਛਲੀ ਖ਼ਬਰ ਅਧਿਆਪਕਾਂ ਦੇ ਹੱਕ ਵਿਚ ਹੋਏ ਫ਼ੈਸਲਿਆਂ ਨੂੰ ਜਨਰਲਾਈਜ਼ ਕੀਤਾ ਜਾਵੇ-ਜੀ.ਟੀ.ਯੂ. ਅਗਲੀ ਖ਼ਬਰ ਸਵੱਛਤਾ ਸਰਵੇਖਣ 'ਚ ਨਗਰ ਕੌਂਸਲ ਫ਼ਾਜ਼ਿਲਕਾ ਸੂਬੇ 'ਚ ਰਿਹਾ ਨੌਵੇਂ ਸਥਾਨ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।