31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਅਧਿਆਪਕਾਂ ਦੇ ਹੱਕ ਵਿਚ ਹੋਏ ਫ਼ੈਸਲਿਆਂ ਨੂੰ ਜਨਰਲਾਈਜ਼ ਕੀਤਾ ਜਾਵੇ-ਜੀ.ਟੀ.ਯੂ.

ਅਜੀਤ ਡੈਸਕ 19-07-2025
ਪਠਾਨਕੋਟ, 18 ਜੁਲਾਈ (ਵਿਨੋਦ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਇਕਾਈ ਪਠਾਨਕੋਟ ਵਲੋਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਮਸਲਿਆਂ ਦੇ ਹੱਲ ਨਾ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਨ ਉਪਰੰਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਪਠਾਨਕੋਟ ਰਾਜੇਸ਼ ਕੁਮਾਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ | ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸੁਭਾਸ਼ ਪਠਾਨਕੋਟ, ਅੰਮਿ੍ਤ ਪਾਲ ਸਿੰਘ, ਰਵੀ ਦੱਤ, ਰਜਨੀਸ਼ ਕੁਮਾਰ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਹਰ ਮਹੀਨੇ ਦੀ 1 ਤਰੀਕ ਨੂੰ ਸਾਰੇ ਕਰਮਚਾਰੀਆਂ ਨੂੰ ਤਨਖ਼ਾਹ ਦੇਣੀ ਯਕੀਨੀ ਬਣਾਈ ਜਾਵੇ, ਅਧਿਆਪਕਾਂ ਦੇ ਹੱਕ ਵਿਚ ਹੋਏ ਫ਼ੈਸਲਿਆਂ ਨੂੰ ਜਨਰਲਾਇਜ ਕੀਤਾ ਜਾਵੇ, 5178 ਅਧਿਆਪਕਾਂ ਦੇ ਬਕਾਏ ਜਲਦ ਜਾਰੀ ਕੀਤੇ ਜਾਣ, ਸਕੂਲ ਮਨੈਜਮੈਂਟ ਕਮੇਟੀਆਂ ਦੇ ਗਠਨ ਵਿਚ ਸਿਆਸੀ ਦਖ਼ਲ ਅੰਦਾਜ਼ੀ ਬੰਦ ਕੀਤੀ ਜਾਵੇ, ਅਧਿਆਪਕਾਂ ਤੋਂ ਲਏ ਜਾਂਦੇ ਸਾਰੇ ਗੈਰ ਵਿੱਦਿਅਕ ਕੰਮ ਬੰਦ ਕੀਤੇ ਜਾਣ, ਸਾਰੇ ਵਰਗਾਂ ਦੀਆਂ ਤਰੱਕੀਆਂ ਕੀਤੀਆਂ ਜਾਣ, ਕੰਪਿਊਟਰ ਅਧਿਆਪਕਾਂ ਮੈਰੀਟੋਰੀਅਸ ਅਧਿਆਪਕਾ ਐਸੋਸੀਏਟ ਅਧਿਆਪਕਾਂ , ਆਦਰਸ਼ ਮਾਡਲ ਸਕੂਲਾਂ ਦੇ ਅਧਿਆਪਕਾ ਅਤੇ ਐਨ.ਐਸ.ਕਿਊ .ਐਫ, ਅਧਿਆਪਕਾਂ ਨੂੰ ਤਨਖ਼ਾਹ ਸਕੇਲਾਂ ਦੇ ਘੇਰੇ ਵਿੱਚ ਲਿਆਂਦਾ ਜਾਵੇ, ਵੱਖ-ਵੱਖ ਕਾਡਰਾਂ ਅਧੀਨ ਭਰਤੀ ਹੋਏ ਅਧਿਆਪਕਾਂ ਅਤੇ ਪੱਦ ਉੱਨਤ ਕੀਤੇ ਗਏ ਲੈਕਚਰਾਰ ਨੂੰ ਬਦਲੀ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ, 8886 ਅਧਿਆਪਕਾਂ ਦੇ ਮਸਲੇ ਹੱਲ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੇਂਦਰੀ ਸਕੇਲ ਵਾਪਸ ਲਏ ਜਾਣ, ਸੋਧ ਦੇ ਨਾਂਅ 'ਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕੀਤੇ ਜਾਣ, ਮਹਿੰਗਾਈ ਭੱਤੇ ਰਹਿੰਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ ਆਦਿ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵਿੰਦਰ ਮਹਾਜਨ ਅਮਨ ਦੀਪ ਸਿੰਘ, ਬਾਵਾ ਸਿੰਘ ਸਹਾਇਕ ਪ੍ਰੈੱਸ ਸਕੱਤਰ, ਰਣਜੋਧ ਸਿੰਘ, ਰਾਜੇਸ਼ ਕੁਮਾਰ, ਰਾਕੇਸ਼ ਕੁਮਾਰ, ਵਿਨੋਦ ਅੱਤਰੀ, ਕਪਿਲ ਦੇਵ, ਤਰਸੇਮ ਲਾਲ, ਕੁਲਵਿੰਦਰ ਸਿੰਘ, ਪਰਮਿੰਦਰ ਕੁਮਾਰ, ਰਾਜੇਸ਼ ਕੁਮਾਰ, ਵਿਜੇ ਕੁਮਾਰ ਅਤੇ ਹੋਰ ਮੌਜੂਦ ਸਨ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਨੇ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਅੰਦਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਕੀਤੀ ਪਹੁੰਚ* ਪੰਜਾਬ ਅ... ਅਗਲੀ ਖ਼ਬਰ ਸੁਜਾਨਪੁਰ ਪੁਲਿਸ ਵਲੋਂ ਇਕ ਔਰਤ ਕੋਲੋਂ 9 ਬੋਤਲ ਨਾਜਾਇਜ਼ ਸ਼ਰਾਬ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।