31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਕੈਬਨਿਟ ਮੰਤਰੀ ਨੇ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਅੰਦਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਕੀਤੀ ਪਹੁੰਚ* ਪੰਜਾਬ ਅੰਦਰੋਂ ਨਸ਼ੇ ਨੂੰ ਖ਼ਤਮ ਕਰਨ ਲਈ ਲੋਕਾਂ ਨੇ ਚੁੱਕੀ ਸਹੁੰ

ਅਜੀਤ ਡੈਸਕ 19-07-2025
ਤਾਰਾਗੜ੍ਹ, 18 ਜੁਲਾਈ (ਸੋਹਨ ਲਾਲ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਅੰਦਰ ਪੰਜਾਬ ਵਿਚ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਅਧੀਨ ਨਸ਼ਾ ਮੁਕਤੀ ਯਾਤਰਾ ਦੇ ਦੂਸਰੇ ਪੜਾਅ ਅੰਦਰ ਇਕ ਵਾਰ ਫਿਰ ਤੋਂ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕਾਂ ਵਲੋਂ ਸਰਕਾਰ ਦੀ ਚਲਾਈ ਇਸ ਮੁਹਿੰਮ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਅੰਦਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਕੱਢੀ ਗਈ ਨਸ਼ਾ ਮੁਕਤੀ ਯਾਤਰਾ ਦੌਰਾਨ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ ਨਰੇਸ਼ ਸੈਣੀ, ਬਲਾਕ ਪ੍ਰਧਾਨ ਪਵਨ ਕੁਮਾਰ ਫ਼ੌਜੀ, ਖੁਸ਼ਬੀਰ ਕਾਟਲ ਅਤੇ ਹੋਰ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਵੀ ਹਾਜ਼ਰ ਸਨ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦੇ ਅਧੀਨ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਅਨੂਪ ਸ਼ਹਿਰ, ਖ਼ੁਸ਼ੀ ਨਗਰ, ਝੇਲਾ ਆਮਦਾ ਸ਼ਕਰਗੜ੍ਹ, ਸਿਹੋੜਾ ਕਲ੍ਹਾਂ ਅਤੇ ਸਿਹੋੜਾ ਖ਼ੁਰਦ ਵਿਚ ਨਸ਼ਾ ਮੁਕਤੀ ਯਾਤਰਾ ਕੱਢੀ ਗਈ ਅਤੇ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੇ ਲਈ ਸਹੁੰ ਵੀ ਚੱੁਕਾਈ ਗਈ | ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਦੂਸਰਾ ਪੜਾਓ ਚੱਲ ਰਿਹਾ ਹੈ | ਲੋਕਾਂ ਵਲੋਂ ਵੀ ਸਹਿਯੋਗ ਮਿਲ ਰਿਹਾ ਹੈ | ਉਨ੍ਹਾਂ ਨਸ਼ੇ ਦੇ ਕਾਰੋਬਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਾਂ ਤਾਂ ਨਸ਼ੇ ਦਾ ਕਾਰੋਬਾਰ ਬੰਦ ਕਰ ਦਿਓ ਨਹੀਂ ਤਾਂ ਪੰਜਾਬ ਛੱਡ ਕੇ ਚਲੇ ਜਾਓ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਤਰ੍ਹਾਂ ਨਾਲ ਤਿਆਰੀ ਕਰ ਚੁੱਕੀ ਹੈ ਅਤੇ ਇਕ ਨਸ਼ਾ ਮੁਕਤ ਪੰਜਾਬ ਰੰਗਲੇ ਪੰਜਾਬ ਦੀ ਸਿਰਜਨਾ ਕਰੇਗੀ |
ਪਿਛਲੀ ਖ਼ਬਰ ਜ਼ਿਲ੍ਹਾ ਮੀਡੀਆ ਇੰਚਾਰਜ ਅਸ਼ੋਕ ਕੁਮਾਰ ਅਤੇ ਸਵਰਨਕਾਰ ਸਰਾਫਾ ਸੰਘ ਦੇ ਨਵ-ਨਿਯੁਕਤ ਪ੍ਰਧਾਨ ਧਰਮਪਾਲ ਚੌਹਾਨ ਨੂੰ ਕੀਤਾ ਸਨ... ਅਗਲੀ ਖ਼ਬਰ ਅਧਿਆਪਕਾਂ ਦੇ ਹੱਕ ਵਿਚ ਹੋਏ ਫ਼ੈਸਲਿਆਂ ਨੂੰ ਜਨਰਲਾਈਜ਼ ਕੀਤਾ ਜਾਵੇ-ਜੀ.ਟੀ.ਯੂ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।