31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸ੍ਰੀ ਦਰਬਾਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਵਾਲੇ ਮਿਲੇ ਸੰਦੇਸ਼ਾਂ ਨੂੰ ਸਰਕਾਰ ਗੰਭੀਰਤਾ ਨਾਲ ਲਵੇ-ਮਨਪ੍ਰੀਤ ਸਾਹਨੀ

ਅਜੀਤ ਡੈਸਕ 19-07-2025
ਪਠਾਨਕੋਟ, 18 ਜੁਲਾਈ (ਸੰਧੂ)-ਸਾਰਿਆਂ ਧਰਮਾਂ ਲਈ ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਨੂੰ ਸ਼ਰਾਰਤੀ ਅਨਸਰਾਂ ਵਲੋਂ ਪਿਛਲੇ ਦਿਨਾਂ ਤੋਂ ਨੁਕਸਾਨ ਪਹੁੰਚਾਉਣ ਲਈ ਦਿੱਤੇ ਜਾ ਰਹੇ ਧਮਕੀਆਂ ਭਰੇ ਈ-ਮੇਲ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਇਸ ਪਾਸੇ ਧਿਆਨ ਨਹੀਂ ਦੇ ਰਹੀ | ਜਿਸ ਨਾਲ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਹ ਸ਼ਬਦ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਕਹੇ | ਉਨ੍ਹਾਂ ਕਿਹਾ ਕਿ ਸਮੂਹ ਧਰਮਾਂ ਦੇ ਸਾਂਝੇ ਧਾਰਮਿਕ ਅਸਥਾਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਨੂੰ ਨੁਕਸਾਨ ਪਹੁੰਚਾਉਣਾ ਤਾਂ ਬੜੇ ਦੂਰ ਦੀ ਗੱਲ ਇਸ ਪਵਿੱਤਰ ਅਸਥਾਨ ਵੱਲ ਕੋਈ ਮਾੜੀ ਨਿਗਾਹ ਵੀ ਨਹੀਂ ਮਾਰ ਸਕਦਾ, ਕਿਉਂਕਿ ਦੁਨੀਆਂ ਵਿਚ ਇਕ ਇਹ ਹੀ ਅਸਥਾਨ ਹੈ, ਜਿੱਥੇ ਕਿ ਹਰ ਧਰਮ ਦੇ ਲੋਕ ਜੋ ਆਪਣੇ ਲੰਮੇ ਸਮੇਂ ਦਾ ਪੈਂਡਾ ਤੈਅ ਕਰਦੇ ਹੋਏ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮਨ ਨੂੰ ਸ਼ਾਂਤੀ ਲੈਂਦੇ ਮਨੋਕਾਮਨਾਵਾਂ ਪੂਰੀਆਂ ਕਰਦੇ ਹੋਏ ਖ਼ੁਸ਼ੀ-ਖ਼ੁਸ਼ੀ ਆਪਣੇ ਪਰਿਵਾਰਾਂ ਨਾਲ ਵਾਪਸ ਪਰਤਦੇ ਹਨ | ਉਨ੍ਹਾਂ ਕਿਹਾ ਕਿ ਪੁਰਾਤਨ ਸਮੇਂ ਵਿਚ ਇਸ ਅਸਥਾਨ ਦੇ ਨੁਕਸਾਨ ਲਈ ਕੋਈ ਵੀ ਜੋ ਆਇਆ, ਉਸ ਨੂੰ ਮੂੰਹ ਦੀ ਖਾਣੀ ਪਈ ਤੇ ਇਸ ਅਸਥਾਨ ਤੋਂ ਮੁਆਫ਼ੀ ਮੰਗ ਕੇ ਵਾਪਸ ਪਰਤਣਾ ਪਿਆ ਸੀ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸ੍ਰੀ ਦਰਬਾਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਵਾਲੇ ਸ਼ਖ਼ਸ ਵਲੋਂ ਜੋ ਈਮੇਲ ਰਾਹੀਂ ਸੰਦੇਸ਼ ਭੇਜੇ ਹਨ, ਉਸ 'ਤੇ ਗੌਰ ਕਰਦਿਆਂ ਜਲਦੀ ਤੋਂ ਜਲਦੀ ਦੋਸ਼ੀ ਲੱਭ ਕੇ ਸੰਗਤਾਂ ਦੇ ਸਨਮੁੱਖ ਕਰਨਾ ਚਾਹੀਦਾ ਹੈ |
ਪਿਛਲੀ ਖ਼ਬਰ ਘਰੋਟਾ ਵਿਚ 'ਸਕੂਲ ਆਫ਼ ਹੈਪੀਨੈਸ' 'ਤੇ 40 ਲੱਖ 40 ਹਜ਼ਾਰ ਰੁਪਏ ਕੀਤੇ ਜਾਣਗੇ ਖ਼ਰਚ ਅਗਲੀ ਖ਼ਬਰ ਜ਼ਿਲ੍ਹਾ ਮੀਡੀਆ ਇੰਚਾਰਜ ਅਸ਼ੋਕ ਕੁਮਾਰ ਅਤੇ ਸਵਰਨਕਾਰ ਸਰਾਫਾ ਸੰਘ ਦੇ ਨਵ-ਨਿਯੁਕਤ ਪ੍ਰਧਾਨ ਧਰਮਪਾਲ ਚੌਹਾਨ ਨੂੰ ਕੀਤਾ ਸਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।