31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਘਰੋਟਾ ਵਿਚ 'ਸਕੂਲ ਆਫ਼ ਹੈਪੀਨੈਸ' 'ਤੇ 40 ਲੱਖ 40 ਹਜ਼ਾਰ ਰੁਪਏ ਕੀਤੇ ਜਾਣਗੇ ਖ਼ਰਚ

ਅਜੀਤ ਡੈਸਕ 19-07-2025
ਘਰੋਟਾ, 18 ਜੁਲਾਈ (ਸੰਜੀਵ ਗੁਪਤਾ)-ਘਰੋਟਾ ਵਿਚ ਸਕੂਲ ਆਫ਼ ਹੈਪੀਨੈਸ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰੱਖਿਆ | ਇਸ ਪ੍ਰੋਜੈਕਟ 'ਤੇ ਕੁੱਲ 40 ਲੱਖ 40 ਹਜ਼ਾਰ ਰੁਪਏ ਖ਼ਰਚ ਕੀਤੇ ਜਾਣਗੇ | ਸ਼ਹੀਦ ਦਲੀਪ ਕੁਮਾਰ ਸਰਕਾਰੀ ਪ੍ਰਾਇਮਰੀ ਸਕੂਲ ਘਰੋਟਾ ਵਿਖੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਿੱਖਿਆ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਵਿਦਿਆਰਥੀਆਂ ਦੀ ਖ਼ੁਸ਼ੀ, ਮਾਨਸਿਕ ਸਿਹਤ ਅਤੇ ਜੀਵਨ ਕਦਰਾਂ-ਕੀਮਤਾਂ 'ਤੇ ਵੀ ਅਧਾਰਿਤ ਹੋਣੀ ਚਾਹੀਦੀ ਹੈ | ਸਕੂਲ ਆਫ਼ ਹੈਪੀਨੈਸ ਦੇ ਉਦੇਸ਼ ਅਤੇ ਪ੍ਰੋਜੈਕਟ 'ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਤਣਾਅ ਮੁਕਤ, ਆਧੁਨਿਕ, ਸਕਾਰਾਤਮਿਕ ਅਤੇ ਰਚਨਾਤਮਿਕ ਵਾਤਾਵਰਨ ਪ੍ਰਦਾਨ ਕਰਨਾ ਹੈ | ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਡੀ.ਈ.ਓ. ਕਮਲਦੀਪ ਕੌਰ, ਬੀ.ਪੀ.ਈ.ਓ. ਪੰਕਜ ਅਰੋੜਾ, ਚੇਅਰਮੈਨ ਮਨੋਹਰ ਸਿੰਘ, ਸਰਪੰਚ ਸੰਜੀਵ ਕੁਮਾਰ, ਸੀ.ਐਚ.ਟੀ. ਗੁਲਸ਼ਨ ਸਿਆਲ, ਪਿ੍ੰਸੀਪਲ ਪੰਕਜ ਕੁਮਾਰ ਪ੍ਰਮੁੱਖ ਤੌਰ 'ਤੇ ਮੌਜੂਦ ਸਨ | ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਹ ਵੀ ਐਲਾਨ ਕੀਤਾ ਕਿ ਜ਼ਿਲ੍ਹੇ ਦੇ 5 ਸਕੂਲ ਆਫ਼ ਹੈਪੀਨੈਸ ਬਣਨ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇਕ ਘਰੋਟਾ ਹੈ | ਪ੍ਰੋਗਰਾਮ ਦੌਰਾਨ ਸਿੱਖਿਆ ਦੀ ਮਹੱਤਤਾ, ਵਿਦਿਆਰਥੀਆਂ ਦੀ ਸੋਚ ਅਤੇ ਸਕੂਲਾਂ ਦੇ ਵਾਤਾਵਰਨ ਬਾਰੇ ਚਰਚਾ ਕੀਤੀ ਗਈ ਅਤੇ ਵੱਧ ਤੋਂ ਵੱਧ ਬੱਚਿਆਂ ਨੂੰ ਦਾਖਲ ਕਰਵਾਉਣ ਲਈ ਕਿਹਾ | ਉਨ੍ਹਾਂ ਇਸ ਮੌਕੇ ਇਸ ਸਕੂਲ ਨਾਲ ਜੁੜੀਆਂ ਬਚਪਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ | ਉਨ੍ਹਾਂ ਘਰੋਟਾ ਨਾਲ ਜੁੜੇ ਆਪਣੇ ਅਧਿਆਪਕਾਂ ਅਤੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਨੂੰ ਵੀ ਯਾਦ ਕੀਤਾ | ਇਸ ਤੋਂ ਪਹਿਲਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਕਮਲਦੀਪ ਕੌਰ, ਬੀ.ਪੀ.ਈ.ਓ. ਪੰਕਜ ਅਰੋੜਾ ਨੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਅਤੇ ਲੋਕਾਂ ਨੂੰ ਇਸ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਰਾਕੇਸ਼ ਕੁਮਾਰ, ਦੇਵ ਦੱਤ, ਸ਼ਿਬੂ ਮਹਿਰਾ, ਪਵਨ ਕੁਮਾਰ, ਸੰਤੋਖ ਰਾਜ, ਬੱਬੀ, ਸ਼ੰਮੂ ਠਾਕੁਰ ਅਤੇ ਹੋਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਪਠਾਨਕੋਟ 'ਚ ਭਿਖਾਰੀ ਬੱਚੇ ਤੇ ਉਨ੍ਹਾਂ ਦੇ ਮਾਪਿਆਂ ਦੇ ਡੀ.ਐੱਨ.ਏ. ਟੈਸਟ ਦੀ ਜਲਦ ਸ਼ੁਰੂ ਹੋਵੇਗੀ ਪ੍ਰਕਿਰਿਆ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਵਾਲੇ ਮਿਲੇ ਸੰਦੇਸ਼ਾਂ ਨੂੰ ਸਰਕਾਰ ਗੰਭੀਰਤਾ ਨਾਲ ਲਵੇ-ਮਨਪ੍ਰੀਤ ਸਾਹਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।