31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਪਠਾਨਕੋਟ 'ਚ ਭਿਖਾਰੀ ਬੱਚੇ ਤੇ ਉਨ੍ਹਾਂ ਦੇ ਮਾਪਿਆਂ ਦੇ ਡੀ.ਐੱਨ.ਏ. ਟੈਸਟ ਦੀ ਜਲਦ ਸ਼ੁਰੂ ਹੋਵੇਗੀ ਪ੍ਰਕਿਰਿਆ

ਅਜੀਤ ਡੈਸਕ 19-07-2025
ਪਠਾਨਕੋਟ, 18 ਜੁਲਾਈ (ਵਿਨੋਦ)-ਸਮਾਜਿਕ ਸੁਰੱਖਿਆ ਵਿਭਾਗ ਜਲਦ ਹੀ ਪਠਾਨਕੋਟ ਵਿਚ ਭਿਖਾਰੀ ਬੱਚੇ ਅਤੇ ਉਨ੍ਹਾਂ ਦੇ ਮਾਪਿਆਂ ਦਾ ਡੀ.ਐੱਨ.ਏ. ਟੈਸਟ ਦੀ ਪ੍ਰਕਿਰਿਆ ਸ਼ੁਰੂ ਕਰਵਾਉਣ ਜਾ ਰਿਹਾ ਹੈ ਤੇ ਡੀ.ਐੱਨ.ਏ. ਟੈੱਸਟ ਦੇ ਬਾਅਦ ਜਿਹੜੇ ਨਕਲੀ ਮਾਪੇ ਪਾਏ ਗਏ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੇਨੰੂ ਬਾਲਾ ਨੇ ਦੱਸਿਆ ਕਿ ਸਰਕਾਰ ਵਲੋਂ ਇਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ | ਜਿਸ ਤਹਿਤ ਜ਼ਿਲ੍ਹੇ ਵਿਚ ਭੀਖ ਮੰਗਣ ਵਾਲੇ ਬੱਚੇ ਅਤੇ ਉਨ੍ਹਾਂ ਦੇ ਮਾਪਿਆਂ ਦਾ ਡੀ.ਐੱਨ.ਏ. ਟੈੱਸਟ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ | ਉਨ੍ਹਾਂ ਦੱਸਿਆ ਕਿ ਕਈ ਵਾਰ ਕੁਝ ਗ਼ਲਤ ਲੋਕ ਕਿਸੇ ਬੱਚੇ ਨੂੰ ਆਪਣੇ ਕੋਲ ਰੱਖ ਕੇ ਉਸ ਤੋਂ ਭੀਖ ਮੰਗਵਾਉਣ ਦਾ ਧੰਦਾ ਕਰਦੇ ਹਨ | ਜਿਸ ਨੂੰ ਦੇਖਦੇ ਹੋਏ ਸਰਕਾਰ ਵਲੋਂ ਇਹ ਪਾਲਿਸੀ ਬਣਾਈ ਗਈ ਹੈ | ਉਨ੍ਹਾਂ ਕਿਹਾ ਕਿ ਜਲਦੀ ਹੀ ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਬਾਲ ਸੁਰੱਖਿਆ ਅਧਿਕਾਰੀ ਨਾਲ ਮੀਟਿੰਗ ਕਰਕੇ ਇਕ ਕਮੇਟੀ ਗਠਿਤ ਕੀਤੀ ਜਾਵੇਗੀ, ਜੋ ਬੱਚੇ ਭੀਖ ਮੰਗਦੇ ਹੋਣਗੇ ਉਨ੍ਹਾਂ ਦੀ ਤਲਾਸ਼ ਕਰਕੇ ਬੱਚਿਆਂ ਦਾ ਅਤੇ ਉਨ੍ਹਾਂ ਦੇ ਮਾਪਿਆਂ ਦਾ ਡੀ.ਐਨ.ਏ. ਟੈਸਟ ਕਰਵਾਇਆ ਜਾਵੇਗਾ, ਜੇਕਰ ਡੀ.ਐਨ.ਏ. ਮੈਚ ਨਹੀਂ ਹੋਇਆ ਤਾਂ ਨਕਲੀ ਮਾਪਿਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਨੂੰ ਸਜ਼ਾ ਦਿਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਸਰਕਾਰ ਬੱਚਿਆਂ ਦੇ ਪ੍ਰਤੀ ਕਾਫ਼ੀ ਗੰਭੀਰ ਹੈ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਨੂੰ ਦੇਖਦੇ ਹੋਏ ਇਹ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਿਹੜੇ ਮਾਪੇ ਨਕਲੀ ਪਾਏ ਜਾਣਗੇ, ਉਨ੍ਹਾਂ ਨੂੰ ਜੇਲ੍ਹ ਵਿਚ ਭੇਜਿਆ ਜਾਵੇਗਾ ਅਤੇ ਬੱਚਿਆਂ ਨੂੰ ਚਿਲਡਰਨ ਹੋਮ ਵਿਚ ਸ਼ਿਫ਼ਟ ਕੀਤਾ ਜਾਵੇਗਾ | ਜਿੱਥੇ ਸਰਕਾਰ ਵਲੋਂ ਉਨ੍ਹਾਂ ਦੇ ਰਹਿਣ ਸਹਿਣ ਅਤੇ ਪੜ੍ਹਾਈ ਦਾ ਪ੍ਰਬੰਧ ਕੀਤਾ ਜਾਵੇਗਾ, ਤਾਂ ਜੋ ਬੱਚੇ ਭੀਖ ਮੰਗਣ ਦੇ ਧੰਦੇ 'ਚੋਂ ਨਿਕਲ ਕੇ ਪੜ੍ਹ ਲਿਖ ਕੇ ਆਪਣਾ ਭਵਿੱਖ ਸਵਾਰ ਸਕਣ |
ਪਿਛਲੀ ਖ਼ਬਰ ਪਾਕਿ 'ਚ 5 ਹਿੰਦੂ ਲੜਕੀਆਂ ਨੂੰ ਅਗਵਾ ਕਰਕੇ ਕਰਵਾਇਆ ਧਰਮ ਪਰਿਵਰਤਨ <br/> ਅਗਲੀ ਖ਼ਬਰ ਘਰੋਟਾ ਵਿਚ 'ਸਕੂਲ ਆਫ਼ ਹੈਪੀਨੈਸ' 'ਤੇ 40 ਲੱਖ 40 ਹਜ਼ਾਰ ਰੁਪਏ ਕੀਤੇ ਜਾਣਗੇ ਖ਼ਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।