ਪਠਾਨਕੋਟ, 18 ਜੁਲਾਈ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸੰਗਰਾਂਦ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਵਲੋਂ ਨਿੱਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ | ਉਪਰੰਤ ਚਰਨ ਸਿੰਘ ਟਰਾਂਸਪੋਰਟਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ | ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਤੇ ਭਾਈ ਰਾਜਨ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਕਰਕੇ ਨਿਹਾਲ ਕੀਤਾ | ਅੰਤ ਵਿਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸੁਰਿੰਦਰ ਸਿੰਘ ਪ੍ਰਧਾਨ, ਮੈਨੇਜਰ ਸੋਹਨ ਸਿੰਘ, ਗੁਰਸ਼ਰਨ ਸਿੰਘ, ਬਖ਼ਸ਼ੀਸ਼ ਸਿੰਘ, ਹਰਭਜਨ ਸਿੰਘ, ਸਤਵਿੰਦਰ ਸਿੰਘ, ਜਸਪਾਲ ਸਿੰਘ, ਭੁਪਿੰਦਰ ਕੌਰ, ਹਰਵਿੰਦਰ ਕੌਰ, ਗੁਰਵਿੰਦਰ ਕੌਰ, ਨਿਰਮਲ ਕੌਰ, ਸੁਰਿੰਦਰਜੀਤ ਕੌਰ, ਸਤਵਿੰਦਰ ਕੌਰ, ਪਰਮਜੀਤ ਕੌਰ, ਰਣਜੀਤ ਸਿੰਘ, ਰਾਮ ਸਿੰਘ, ਨਰਿੰਦਰ ਸਿੰਘ, ਮਲਕੀਤ ਸਿੰਘ, ਹਰਜੀਤ ਸਿੰਘ, ਰਜਵਿੰਦਰ ਕੌਰ, ਰਜਿੰਦਰ ਕੌਰ, ਮਹਿੰਦਰ ਸਿੰਘ, ਜਸਬੀਰ ਕੌਰ, ਸੁਰਿੰਦਰ ਕੌਰ, ਜਸਬੀਰ ਸਿੰਘ, ਹਰਮੀਤ ਕੌਰ, ਸੁਰਜੀਤ ਸਿੰਘ, ਬਖ਼ਸ਼ੀਸ਼ ਸਿੰਘ, ਗੋਪਾਲ ਸਿੰਘ ਅਰਵਿੰਦਰ ਸਿੰਘ, ਨਰਿੰਦਰ ਸਿੰਘ ਗੁਰਬਚਨ ਸਿੰਘ, ਤਰਲੋਚਨ ਸਿੰਘ, ਰਣਜੀਤ ਸਿੰਘ, ਮੇਜਰ ਸਿੰਘ, ਜੋਗਿੰਦਰ ਸਿੰਘ, ਮਨਜੀਤ ਕੌਰ, ਰਤਨ ਕੌਰ, ਰਾਣੀ ਕੌਰ, ਮਨਮੋਹਨ ਕੌਰ ਆਦਿ ਹਾਜ਼ਰ ਸਨ |