01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

0ਥਾਣਾ ਸ਼ਾਹਪੁਰ ਕੰਢੀ ਪੁਲਿਸ ਵਲੋਂ 36 ਬੋਤਲਾਂ ਨਾਜਾਇਜ਼ ਸ਼ਰਾਬ ਕਾਬੂ, ਦੋਸ਼ੀ ਗਿ੍ਫ਼ਤਾਰ

ਅਜੀਤ ਡੈਸਕ 19-07-2025
ਸ਼ਾਹਪੁਰ ਕੰਢੀ, 18 ਜੁਲਾਈ (ਰਣਜੀਤ ਸਿੰਘ)-ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਇਕ ਵਿਅਕਤੀ ਕੋਲੋਂ 36 ਬੋਤਲਾਂ ਨਜਾਇਜ਼ ਸ਼ਰਾਬ ਕਾਬੂ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ | ਏ.ਐਸ.ਆਈ. ਧਰਮ ਪਾਲ ਪੁਲਿਸ ਪਾਰਟੀ ਨਾਲ ਰਾਧਾ ਸੁਆਮੀ ਸਤਿਸੰਗ ਘਰ ਨਜ਼ਦੀਕ ਗਸ਼ਤ ਕਰ ਰਹੇ ਸੀ ਕਿ ਉਨ੍ਹਾਂ ਨੰੂ ਸੂਚਨਾ ਮਿਲੀ ਕਿ ਇਕ ਵਿਅਕਤੀ ਰਾਣੀਪੁਰ ਵਿਖੇ ਆਪਣੇ ਘਰ ਦੇ ਬਾਹਰ ਨਜਾਇਜ਼ ਸ਼ਰਾਬ ਵੇਚ ਰਿਹਾ ਹੈ | ਜਿਸ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੇਖਿਆ ਕਿ ਰਾਜ ਕੁਮਾਰ ਪੁੱਤਰ ਰਾਮ ਕ੍ਰਿਸ਼ਨ ਆਪਣੇ ਘਰ ਦੇ ਬਾਹਰ ਕੁਰਸੀ ਉਪਰ ਬੈਠਾ ਹੋਇਆ ਸੀ ਤੇ ਉਸ ਨੇ ਆਪਣੇ ਨਜ਼ਦੀਕ ਪਲਾਸਟਿਕ ਦਾ ਕੈਨ ਰੱਖਿਆ ਹੋਇਆ ਸੀ, ਜੋ ਪੁਲਿਸ ਨੰੂ ਦੇਖ ਕੇ ਦੌੜਨ ਲੱਗਾ ਪਰ ਜਦੋਂ ਕੈਨ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 36 ਬੋਤਲਾਂ ਨਜਾਇਜ਼ ਸ਼ਰਾਬ ਮਿਲੀ | ਪੁਲਿਸ ਨੇ ਰਾਮ ਕੁਮਾਰ ਖਿਲਾਫ਼ 61-1-14 ਤਹਿਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ 'ਤੇ ਧਮਾਕੇ ਕਰਨ ਦੀ ਧਮਕੀ ਮਾਮਲੇ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇ-ਜਥੇਦਾਰ ਗੁਲਾਟੀ ਅਗਲੀ ਖ਼ਬਰ ਪੰਚਾਇਤ ਵਲੋਂ ਬਾਜ਼ੀਗਰ ਕਾਲੋਨੀ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।