01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ-ਡੀ.ਸੀ/ਅੱੈਸ.ਐੱਸ.ਪੀ.

ਅਜੀਤ ਡੈਸਕ 19-07-2025
ਗੁਰਦਾਸਪੁਰ, 18 ਜੁਲਾਈ (ਚੱਕਰਾਜਾ)-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ ਆਦਿੱਤਯ ਨੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀ ਪ੍ਰਧਾਨਗੀ ਹੇਠ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਵਪਾਰ ਪੱਖੀ ਮਾਹੌਲ ਦੇਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਬਾਜ਼ਾਰਾਂ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ | ਐੱਸ.ਐੱਸ.ਪੀ ਆਦਿੱਤਯ ਨੇ ਕਿਹਾ ਕਿ ਗੁਰਦਾਸਪੁਰ ਪੁਲਿਸ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖੇਗੀ | ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਜੋ ਇਕ ਦੁਕਾਨਦਾਰ ਉੱਪਰ ਹਮਲਾ ਕੀਤਾ ਹੈ, ਉਸ ਦੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਪਾਰੀ ਤੇ ਦੁਕਾਨਦਾਰ ਬਿਲਕੁਲ ਨਾ ਘਬਰਾਉਣ, ਪੁਲਿਸ ਹਰ ਸਮੇਂ ਉਨ੍ਹਾਂ ਦੀ ਸੁਰੱਖਿਆ ਲਈ ਹਾਜ਼ਰ ਹੈ, ਸ਼ਹਿਰ ਦੇ ਸਾਰੇ ਚੌਕਾਂ ਅਤੇ ਪ੍ਰਮੁੱਖ ਥਾਵਾਂ ਉੱਪਰ ਸੁਰੱਖਿਆ ਵਧਾਈ ਜਾਵੇਗੀ ਅਤੇ ਵਿਸ਼ੇਸ਼ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾਵੇਗੀ | ਜਦੋਂ ਕਿ ਸ਼ਹਿਰ ਵਿਚ ਪੀ.ਸੀ.ਆਰ ਦੀ ਪੈਟਰੋਲਿੰਗ ਨੂੰ ਵਧਾਇਆ ਜਾਵੇਗਾ | ਐੱਸ.ਐੱਸ.ਪੀ ਨੇ ਕਿਹਾ ਕਿ ਗੁਰਦਾਸਪੁਰ ਪੁਲਿਸ ਸਮਾਜ ਵਿਰੋਧੀ ਅਨਸਰਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ | ਇਸ ਮੌਕੇ ਚੇਅਰਮੈਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਿਵਲ ਤੇ ਪੁਲਿਸ ਅਧਿਕਾਰੀ ਪੂਰੀ ਤਰ੍ਹਾਂ ਸਮਰੱਥ ਹਨ ਅਤੇ ਕਿਸੇ ਵੀ ਗ਼ਲਤ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਸ੍ਰੀ ਬਹਿਲ ਨੇ ਸਮੂਹ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਉਹ ਬਿਨਾਂ ਕਿਸੇ ਡਰ ਦੇ ਖੁੱਲ੍ਹ ਕੇ ਆਪਣਾ ਵਪਾਰ ਕਰਨ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਹਰਜਿੰਦਰ ਸਿੰਘ ਬੇਦੀ, ਐੱਸ.ਪੀ. ਜੁਗਰਾਜ ਸਿੰਘ, ਸਾਬਕਾ ਚੇਅਰਮੈਨ ਨੀਰਜ ਸਲਹੋਤਰਾ, ਟਰੱਸਟੀ ਹਿਤੇਸ਼ ਮਹਾਜਨ, ਰਘੁਬੀਰ ਸਿੰਘ ਖ਼ਾਲਸਾ ਤੋਂ ਇਲਾਵਾ ਵਪਾਰ ਮੰਡਲ ਗੁਰਦਾਸਪੁਰ ਅਤੇ ਦੁਕਾਨਦਾਰ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਮੁਖਦੇਵ ਸਿੰਘ ਆਲੋਵਾਲ ਨੂੰ ਜ਼ਿਲ੍ਹਾ ਮੀਡੀਆ ਇੰਚਾਰਜ ਬਣਨ 'ਤੇ ਦਿੱਤੀ ਵਧਾਈ ਅਗਲੀ ਖ਼ਬਰ ਸਬ ਡਵੀਜ਼ਨ ਪੁਰਾਣਾ ਸ਼ਾਲਾ ਦੀ ਹਾਲਤ ਖ਼ਸਤਾ ਇਮਾਰਤ ਨੰੂ ਲੈ ਕੇ ਟੀ.ਐੱਸ.ਯੂ. ਨੇ ਉਪ ਮੰਡਲ ਅਫ਼ਸਰ ਨੰੂ ਦਿੱਤਾ ਮੰਗ-ਪੱਤਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।