01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਮੁਖਦੇਵ ਸਿੰਘ ਆਲੋਵਾਲ ਨੂੰ ਜ਼ਿਲ੍ਹਾ ਮੀਡੀਆ ਇੰਚਾਰਜ ਬਣਨ 'ਤੇ ਦਿੱਤੀ ਵਧਾਈ

ਅਜੀਤ ਡੈਸਕ 19-07-2025
ਬਟਾਲਾ, 18 ਜੁਲਾਈ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਮਿਹਨਤ ਅਤੇ ਵਫਾਦਾਰੀ ਨਾਲ ਕੰਮ ਕਰਨ ਵਾਲੇ ਹਰ ਵਰਕਰ ਤੇ ਆਗੂ ਦਾ ਸਨਮਾਨ ਕੀਤਾ ਜਾਂਦਾ ਹੈ ਅਤੇ ਸਿਰਫ ਆਮ ਆਦਮੀ ਪਾਰਟੀ ਹੀ ਹੈ, ਜੋ ਹਮੇਸ਼ਾ ਹੀ ਵਰਕਰਾਂ ਨੂੰ ਬਰਾਬਰ ਦਾ ਮਾਣ ਸਨਮਾਨ ਦਿੰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਵਲੋਂ ਆਮ ਆਦਮੀ ਪਾਰਟੀ ਦੇ ਨਵਨਿਯੁਕਤ ਜ਼ਿਲ੍ਹਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ ਨੂੰ ਵਧਾਈ ਦਿੰਦਿਆਂ ਕੀਤਾ | ਜੋਬਨ ਰੰਧਾਵਾ ਨੇ ਕਿਹਾ ਕਿ ਮੁਖਦੇਵ ਸਿੰਘ ਆਲੋਵਾਲ ਨੇ ਹਮੇਸ਼ਾ ਹੀ ਪਾਰਟੀ ਦੀ ਮਜ਼ਬੂਤੀ ਤੇ ਚੜਦੀ ਕਲਾ ਲਈ ਕੰਮ ਕੀਤਾ ਹੈ, ਜਿੰਨੀਆਂ ਵੀ ਚੋਣਾਂ ਹੋਈਆਂ, ਉਨ੍ਹਾਂ ਸਾਰੀਆਂ ਚੋਣਾਂ ਵਿਚ ਮੁਖਦੇਵ ਸਿੰਘ ਆਲੋਵਾਲ ਨੇ ਇਕ ਨਿਮਾਣੇ ਜਿਹੇ ਵਰਕਰ ਵਾਂਗ ਕੰਮ ਕੀਤਾ | ਡੇਰਾ ਬਾਬਾ ਨਾਨਕ, ਲੁਧਿਆਣਾ ਅਤੇ ਜਲੰਧਰ ਦੀ ਜ਼ਿਮਨੀ ਚੋਣ ਵਿਚ ਮੁਖਦੇਵ ਸਿੰਘ ਆਲੋਵਾਲ ਨੇ ਦਿਨ-ਰਾਤ ਕੰਮ ਕੀਤਾ ਅਤੇ ਪਾਰਟੀ ਨੇ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦਿੱਤੀ, ਉਸ ਉਪਰ ਮੁਖਦੇਵ ਸਿੰਘ ਆਲੋਵਾਲ ਪੂਰੀ ਤਰ੍ਹਾਂ ਖਰੇ ਉਤਰੇ, ਜਿਸ ਦੇ ਚਲਦਿਆਂ ਪਾਰਟੀ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਮੀਡੀਆ ਇੰਚਾਰਜ ਦੀ ਜ਼ਿੰਮੇਵਾਰੀ ਦੇ ਕੇ ਨਿਵਾਜ਼ਿਆ ਹੈ |
ਪਿਛਲੀ ਖ਼ਬਰ ਪੰਜਾਬ ਕਾਂਗਰਸ ਨੇ ਜਸਕਰਨ ਸਿੰਘ ਕਾਹਲੋਂ ਨੂੰ ਹਲਕਾ ਤਰਨ ਤਾਰਨ ਅਤੇ ਖਡੂਰ ਸਾਹਿਬ ਦਾ ਅਬਜ਼ਰਵਰ ਲਗਾਇਆ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ-ਡੀ.ਸੀ/ਅੱੈਸ.ਐੱਸ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।