ਗੁਰਦਾਸਪੁਰ, 18 ਜੁਲਾਈ (ਚੱਕਰਾਜਾ)-ਆਰ.ਆਰ.ਐੱਮ.ਕੇ ਆਰੀਆ ਮਹਿਲਾ ਮਹਾਂਵਿਦਿਆਲਿਆ ਲਈ ਇਹ ਮਾਣ ਵਾਲੀ ਗੱਲ ਹੈ ਕਿ ਕਾਲਜ ਦੀ ਪਿ੍ੰਸੀਪਲ ਡਾ: ਗੁਰਮੀਤ ਕੌਰ ਨੂੰ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ, ਜੋ ਕਿ ਭਾਰਤ ਸਰਕਾਰ ਦੇ ਐੱਮ.ਐੱਸ.ਐੱਮ.ਈ. ਮੰਤਰਾਲੇ ਅਧੀਨ ਇਕ ਰਜਿਸਟਰਡ ਸੰਸਥਾ ਹੈ, ਦੁਆਰਾ ਸਰਬੋਤਮ ਪਿ੍ੰਸੀਪਲ 2025 ਲਈ ਸਨਮਾਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ | ਸਸਟੇਨੇਬਿਲਟੀ ਐਕਸੀਲੈਂਸ ਐਵਾਰਡ ਸਮਾਗਮ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਵਿਖੇ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ | ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਸੰਸਥਾਵਾਂ ਦੇ ਕੁੱਲ 13 ਪਿ੍ੰਸੀਪਲਾਂ ਨੂੰ ਸਿੱਖਿਆ ਵਿਚ ਸਥਿਰਤਾ, ਵਾਤਾਵਰਨ ਸੁਰੱਖਿਆ ਅਤੇ ਨਵੀਨਤਾ ਦੇ ਖੇਤਰ ਵਿਚ ਉਨ੍ਹਾਂ ਦੇ ਮਿਸਾਲੀ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਨੂੰ ਮੁੱਖ ਮਹਿਮਾਨ ਆਰਕੀਟੈਕਟ ਜੀਤ ਕੁਮਾਰ ਗੁਪਤਾ ਅਤੇ ਚਿਤਕਾਰਾ ਯੂਨੀਵਰਸਿਟੀ ਦੀ ਚਾਂਸਲਰ ਪ੍ਰੋ ਡਾ: ਮਧੂ ਚਿਤਕਾਰਾ ਦੀ ਹਾਜ਼ਰੀ ਨਾਲ ਹੋਰ ਵੀ ਸ਼ਾਨਦਾਰ ਬਣਾਇਆ ਗਿਆ | ਇਹ ਪੁਰਸਕਾਰ ਡਾ: ਗੁਰਮੀਤ ਕੌਰ ਦੀ ਵਾਤਾਵਰਨ ਸਥਿਰਤਾ ਦੇ ਖੇਤਰ ਵਿਚ ਸ਼ਾਨਦਾਰ ਅਗਵਾਈ, ਸਮਰਪਣ ਅਤੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦਿੰਦਾ ਹੈ | ਉਨ੍ਹਾਂ ਦੀ ਦੂਰਦਰਸ਼ੀ ਅਗਵਾਈ ਹੇਠ ਸੰਸਥਾ ਨੇ ਕਈ ਹਰੀ ਪਹਿਲਕਦਮੀਆਂ, ਟਿਕਾਊ ਕੈਂਪਸ ਅਭਿਆਸਾਂ ਅਤੇ ਕਮਿਊਨਿਟੀ ਆਊਟਰੀਚ ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕੀਤਾ ਹੈ, ਜੋ ਵਾਤਾਵਰਨ ਜਾਗਰੂਕਤਾ ਅਤੇ ਕਾਰਵਾਈ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਸਸਟੇਨੇਬਿਲਟੀ ਐਕਸੀਲੈਂਸ ਐਵਾਰਡ 2025 ਤਹਿਤ ਪੰਜਾਬ ਦੇ ਚੋਟੀ ਦੇ 13 ਉੱਚ ਸਿੱਖਿਆ ਸੰਸਥਾਵਾਂ ਵਿਚ ਚੁਣਿਆ ਗਿਆ ਹੈ | ਇਸ ਵੱਕਾਰੀ ਸਨਮਾਨ ਲਈ ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਨੈਸ਼ਨਲ ਐਜੂਟਰਸਟ ਆਫ਼ ਇੰਡੀਆ, ਸੀ.ਈ.ਓ. ਸਮਰੱਥ ਸ਼ਰਮਾ ਅਤੇ ਡਾ: ਮਧੂ ਚਿਤਕਾਰਾ ਧੰਨਵਾਦ ਕੀਤਾ |