01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਪੰਜਾਬ ਸਰਕਾਰ ਸਾਰੇ ਧਰਮਾਂ ਦੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਬਿੱਲ ਲਿਆਵੇ-ਮਨਜੀਤ ਸਿੰਘ ਮੰਨਾ

ਅਜੀਤ ਡੈਸਕ 19-07-2025
ਬਟਾਲਾ, 18 ਜੁਲਾਈ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਬੇਅਦਬੀ ਸਬੰਧੀ ਲਿਆਂਦੇ ਗਏ ਬਿੱਲ ਵਿਚ ਸਾਰੇ ਧਰਮਾਂ ਦੇ ਸਤਿਕਾਰਯੋਗ ਗ੍ਰੰਥਾਂ ਨੂੰ ਸ਼ਾਮਲ ਨਾ ਕਰਨਾ ਸਰਕਾਰ ਦੀ ਨੀਅਤ ਸਪੱਸ਼ਟ ਕਰਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਭਾਜਪਾ ਲੀਡਰ ਮਨਜੀਤ ਸਿੰਘ ਮੰਨਾ ਸਾਬਕਾ ਸੰਸਦੀ ਸਕੱਤਰ ਨੇ ਬਟਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਹੀਰਾ ਵਾਲੀਆ ਦੇ ਦਫ਼ਤਰ ਵਿਚ ਕੀਤਾ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੇ ਹਾਂ, ਉਸੇ ਤਰ੍ਹਾਂ ਹੀ ਸਾਰੇ ਧਰਮਾਂ ਦੇ ਗ੍ਰੰਥ ਸਤਿਕਾਰਯੋਗ ਹਨ, ਪ੍ਰੰਤੂ ਭਗਵੰਤ ਮਾਨ ਸਰਕਾਰ ਨੇ ਬਾਕੀ ਧਰਮਾਂ ਦੇ ਗ੍ਰੰਥਾਂ ਨੂੰ ਇਸ ਬਿੱਲ ਵਿਚ ਨਾ ਸ਼ਾਮਲ ਕਰ ਕੇ ਬਾਕੀ ਧਰਮਾਂ ਦੇ ਲੋਕਾਂ ਨਾਲ ਵਿਤਕਰਾ ਕੀਤਾ ਹੈ | ਭਾਜਪਾ ਦੀ ਪੰਜਾਬ ਸਰਕਾਰ ਤੋਂ ਇਹ ਮੰਗ ਹੈ ਕਿ ਸਾਰੇ ਧਰਮਾਂ ਦੇ ਧਾਰਮਿਕ ਗ੍ਰੰਥਾਂ ਨੂੰ ਇਸ ਬਿੱਲ ਵਿਚ ਸ਼ਾਮਲ ਕੀਤਾ ਜਾਵੇ ਤਾਂ ਜੋ ਕਿਸੇ ਵੀ ਧਰਮ ਦੇ ਗ੍ਰੰਥ ਦੀ ਬੇਅਦਬੀ ਹੋਵੇ ਤਾਂ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ | ਜ਼ਿਲ੍ਹਾ ਪ੍ਰਧਾਨ ਹੀਰਾ ਵਾਲੀਆ ਨੇ ਕਿਹਾ ਕਿ ਜੋ ਸਰਕਾਰ ਨੇ ਬੇਅਦਬੀ ਸਬੰਧੀ ਬਿੱਲ ਲਿਆਂਦਾ ਹੈ, ਉਸ ਵਿਚ ਬਾਕੀ ਧਰਮਾਂ ਦੇ ਲੋਕਾਂ ਦੇ ਪਵਿੱਤਰ ਗ੍ਰੰਥਾਂ ਨੂੰ ਨਾ ਸ਼ਾਮਲ ਕਰ ਕੇ ਦਲਿਤ, ਕਿ੍ਸ਼ਚਨ ਅਤੇ ਹਿੰਦੂ ਭਾਈਚਾਰੇ ਸਮੇਤ ਬਾਕੀ ਸਾਰੇ ਧਰਮਾਂ ਦੇ ਲੋਕਾਂ ਨੂੰ ਅੱਖੋਂ-ਪਰੋਖੇ ਕੀਤਾ ਹੈ | ਸਾਰੇ ਧਰਮ ਬਰਾਬਰ ਹਨ ਤੇ ਸਾਰੇ ਧਰਮਾਂ ਦਾ ਸਤਿਕਾਰ ਵੀ ਬਰਾਬਰ ਹੈ | ਸਰਕਾਰ ਇਸ ਕਾਨੂੰਨ ਵਿਚ ਸਾਰੇ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਨੂੰ ਲੈ ਕੇ ਕਾਨੂੰਨ ਬਣਾਵੇ ਤਾਂ ਜੋ ਕੋਈ ਵੀ ਗਲਤ ਅਨਸਰ ਕਿਸੇ ਵੀ ਧਰਮ ਦੀ ਬੇਅਦਬੀ ਨਾ ਕਰੇ | ਇਸ ਮੌਕੇ ਜ਼ਿਲ੍ਹਾ ਸੈਕਟਰੀ ਰੌਸ਼ਨ ਲਾਲ, ਸ਼ਕਤੀ ਸ਼ਰਮਾ, ਭੂਸ਼ਣ ਬਜਾਜ, ਬਲਵਿੰਦਰ ਮਹਿਤਾ, ਗੁਰਿੰਦਰ ਸਿੰਘ, ਅੰਮਿ੍ਤਪਾਲ ਸਿੰਘ ਮਠਾਰੂ, ਜਸਪਾਲ ਸਿੰਘ, ਸੁਰਿੰਦਰ ਸਿੰਘ, ਕੌਸ਼ਲ ਮਲੋਤਰਾ, ਵੇਦ ਪ੍ਰਕਾਸ਼, ਸੂਰਜ ਪ੍ਰਕਾਸ਼, ਪਲਵਿੰਦਰ ਸਿੰਘ ਚੀਮਾ, ਵਿਜੇ ਮੱਟੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲੋਹੇ ਦੇ ਐਂਗਲ ਚੋਰੀ ਸਬੰਧੀ ਰਾਜਨੀਤਿਕ ਦਬਾਅ ਹੇਠ ਪੁਲਿਸ ਕਾਰਵਾਈ ਨਹੀਂ ਕਰ ਰਹੀ-ਪੀੜਤ ਮਹਿਲਾ ਅਗਲੀ ਖ਼ਬਰ ਪਿ੍ੰਸੀਪਲ ਡਾ. ਗੁਰਮੀਤ ਕੌਰ ਨੂੰ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਵਲੋਂ ਸਰਬੋਤਮ ਪਿ੍ੰਸੀਪਲ 2025 ਸਨਮਾਨ ਪੁਰਸਕਾਰ ਨਾਲ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।