01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਅੱਜ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ

ਅਜੀਤ ਡੈਸਕ 19-07-2025
ਬਟਾਲਾ, 18 ਜੁਲਾਈ (ਹਰਦੇਵ ਸਿੰਘ ਸੰਧੂ)-ਅੱਠਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਦਿਹਾੜੇ ਤੇ ਸਾਵਨ ਮਹੀਨੇ ਨੂੰ ਸਮਰਪਿਤ ਅੱਜ ਗੁਰਦੁਆਰਾ ਸਿੰਘ ਸਭਾ ਹਾਊਸਿੰਗ ਬੋਰਡ ਕਾਲੋਨੀ ਅਰਬਨ ਅਸਟੇਟ ਵਿਖੇ ਇਲਾਕੇ ਦੀ ਸੰਗਤ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਬਾਰੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਸਰਬਜੀਤ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਾਹਿਬ 'ਚ ਸਹਿਜ ਪਾਠ ਦੇ ਭੋਗ ਪੈਣਗੇ, ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਪ੍ਰਚਾਰਕ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨਗੇ | ਉਨ੍ਹਾਂ ਦੱਸਿਆ ਕਿ ਸਾਵਨ ਮਹੀਨੇ ਸਬੰਧੀ ਖੀਰ ਪੂੜੇ ਦਾ ਲੰਗਰ ਅਤੁੱਟ ਵਰਤੇਗਾ |
ਯੂਏਈ ਵਿੱਚ ਸ਼ੱਕੀ ਹਾਲਤ 'ਚ ਮਰੇ ਨੌਜਵਾਨ ਦਾ ਕੀਤਾ ਅੰਤਿਮ ਸੰਸਕਾਰ
ਡੇਹਰੀਵਾਲ ਦਰੋਗਾ, 18 ਜੁਲਾਈ (ਹਰਦੀਪ ਸਿੰਘ ਸੰਧੂ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਗਿੱਲ ਮੰਜ ਦੇ ਇਕ ਵਿਅਕਤੀ ਦੀ ਕੁਝ ਦਿਨ ਪਹਿਲਾਂ 3 ਜੁਲਾਈ ਨੂੰ ਯੂਏਈ ਵਿੱਚ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਸੀ | ਲਗਭਗ ਦੋ ਹਫ਼ਤਿਆਂ ਬਾਅਦ ਉਨ੍ਹਾਂ ਦੇ ਪਰਿਵਾਰ ਵਲੋਂ ਜੱਦੀ ਪਿੰਡ ਵਿੱਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਪਰਿਵਾਰਕ ਮੈਂਬਰ ਨੇ ਦੱਸਿਆ ਕਿ ਰਣਜੀਤ ਸਿੰਘ (45) ਪੁੱਤਰ ਫੌਜਾ ਸਿੰਘ 3 ਜੁਲਾਈ ਨੂੰ ਆਬੂਧਾਬੀ ਵਿੱਚ ਆਪਣੀ ਗੱਡੀ ਖਾਲੀ ਕਰਨ ਗਿਆ ਸੀ | ਜਦੋਂ ਕੰਪਨੀ ਵਾਲਿਆਂ ਨੇ ਗੱਡੀ ਖਾਲੀ ਹੋਣ ਪਿੱਛੋਂ ਉੱਥੇ ਬਣੇ ਰੈਸਟ ਰੂਮ ਵਿੱਚ ਰਣਜੀਤ ਸਿੰਘ ਨੂੰ ਖਾਲੀ ਗੱਡੀ ਲਿਜਾਣ ਲਈ ਉਠਾਉਣਾ ਚਾਹਿਆ ਤਾਂ ਰਣਜੀਤ ਸਿੰਘ ਦੀ ਮੌਤ ਹੋ ਚੁੱਕੀ ਸੀ | ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਦਾ ਪਰਿਵਾਰ ਗਰੀਬ ਪਰਿਵਾਰ ਹੈ ਅਤੇ ਉਸ ਦੀਆਂ ਦੋ ਧੀਆਂ ਸਕੂਲ ਵਿਚ ਪੜ੍ਹ ਰਹੀਆਂ ਹਨ | ਉਨਾ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਪਰਿਵਾਰ ਦੀ ਮਦਦ ਦੀ ਮੰਗ ਕੀਤੀ ਹੈ |

ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਨੇ ਗੁਰਦਾਸਪੁਰ ਸ਼ਹਿਰ ਵਿਚ ਸਫ਼ਾਈ ਵਿਵਸਥਾ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਅਠਵਾਲ 'ਚ ਕਿਸਾਨਾਂ ਨੂੰ ਬੂਟੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।