01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਆਰ.ਆਰ. ਬਾਵਾ ਕਾਲਜ ਦੀਆਂ ਵਿਦਿਆਰਥਣਾਂ ਦਾ ਬੀ.ਸੀ.ਏ. ਸਮੈਸਟਰ ਛੇਵੇਂ ਵਿਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 19-07-2025
ਬਟਾਲਾ, 18 ਜੁਲਾਈ (ਸਤਿੰਦਰ ਸਿੰਘ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈਆਂ ਗਈਆਂ ਮਈ 2025 ਦੀਆਂ ਸਮੈਸਟਰ ਪ੍ਰੀਖਿਆਵਾਂ ਵਿਚ ਬੀ.ਸੀ.ਏ. ਸਮੈਸਟਰ-ਛੇਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਪਿ੍ੰਸੀਪਲ ਡਾ. ਏਕਤਾ ਖੋਸਲਾ ਨੇ ਦੱਸਿਆ ਕਿ ਵਿਦਿਆਰਥਣ ਨੇਹਾ ਹੰਸ ਨੇ 79.54 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿਚ ਪਹਿਲਾ, ਕੋਮਲਪ੍ਰੀਤ ਕੌਰ ਨੇ 79.46 ਫ਼ੀਸਦੀ ਅੰਕ ਤੇ ਮੇਘਾ ਨੇ 77.21 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿਚ ਕ੍ਰਮਵਾਰ ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਡਾ. ਏਕਤਾ ਖੋਸਲਾ ਨੇ ਹਰੀਸ਼ ਕੁਮਾਰ ਸ਼ਰਮਾ (ਮੁਖੀ, ਪੀ.ਜੀ. ਕੰਪਿਊਟਰ ਸਾਇੰਸ ਵਿਭਾਗ) ਅਤੇ ਵਿਭਾਗ ਦੇ ਹੋਰ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ | ਉਨ੍ਹਾਂ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਗੁਰਦਾਸਪੁਰ ਵਲੋਂ ਪੁਲਿਸ ਚੌਕੀ ਮੂਹਰੇ ਰੋਸ ਧਰਨਾ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਨੇ ਗੁਰਦਾਸਪੁਰ ਸ਼ਹਿਰ ਵਿਚ ਸਫ਼ਾਈ ਵਿਵਸਥਾ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।