ਬਟਾਲਾ, 19 ਜੁਲਾਈ (ਰਾਕੇਸ਼ ਰੇਖੀ)-ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਕੈਪਸੂਲ, ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ | ਥਾਣਾ ਸਿਵਲ ਲਾਇਨ ਦੇ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ, ਜਦੋਂ ਪੁਲਿਸ ਪਾਰਟੀ ਆਈ.ਟੀ.ਆਈ. ਦੇ ਪਿਛਲੇ ਪਾਸੇ ਗਸ਼ਤ ਕਰ ਰਹੀ ਸੀ ਤਾਂ ਮੋਟਰਸਾਈਕਲ 'ਤੇ ਆ ਰਹੇ ਇਕ ਸ਼ੱਕੀ ਵਿਅਕਤੀ ਨੂੰ ਜਾਂਚ ਲਈ ਰੋਕਿਆ ਗਿਆ | ਤਲਾਸ਼ੀ ਲੈਣ 'ਤੇ ਉਸ ਕੋਲੋਂ 6 ਹਜ਼ਾਰ ਨਸ਼ੀਲੇ ਕੈਪਸੂਲ, 100 ਨਸ਼ੀਲੀਆਂ ਗੋਲੀਆਂ ਅਤੇ 15 ਹਜ਼ਾਰ 900 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਉਸ ਦੀ ਪਹਿਚਾਣ ਓਮ ਪ੍ਰਕਾਸ਼ ਵਾਸੀ ਨਵਾਂ ਪਿੰਡ ਮਹਿਮੋਵਾਲ ਦੇ ਤੌਰ 'ਤੇ ਕੀਤੀ ਗਈ | ਪੁਲਿਸ ਨੇ ਉਸ ਨੂੰ ਐੱਨ.ਡੀ.ਪੀ.ਐੱਸ. ਐਕਟ ਤਹਿਤ ਗਿ੍ਫ਼ਤਾਰ ਕਰਕੇ ਉਸ ਦਾ ਮੋਟਰਸਾਈਕਲ ਵੀ ਜਬਤ ਕਰ ਲਿਆ |