26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਵਿਧਾਇਕ ਸ਼ੈਰੀ ਕਲਸੀ ਨੇ 'ਨਸ਼ਾ ਮੁਕਤੀ ਯਾਤਰਾ' ਦੌਰਾਨ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਦਿੱਤਾ ਸੁਨੇਹਾ <br/>

ਅਜੀਤ ਡੈਸਕ 20-07-2025
ਬਟਾਲਾ, 19 ਜੁਲਾਈ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋ ਪੰਜਾਬ 'ਚੋਂ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ 'ਨਸ਼ਾ ਮੁਕਤੀ ਯਾਤਰਾਵਾਂ' ਮੁੜ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਹਾਜ਼ਰੀ ਤੋਂ ਪਤਾ ਲਗਦਾ ਹੈ ਕਿ ਸੂਬਾ ਵਾਸੀ ਨਸ਼ਿਆਂ ਨੂੰ ਖ਼ਤਮ ਕਰਨ ਲਈ ਇਕਜੁੱਟ ਹੋ ਰਹੇ ਹਨ | ਅੱਜ ਬਟਾਲਾ ਦੇ ਪਿੰਡ ਅਰਜਨਪੁਰਾ, ਅਠਵਾਲ ਅਤੇ ਬਜੀਦ ਚੱਕ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦੇ ਹੋਏ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜਿਹੜੇ ਲੋਕ ਕਿਸੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਹਨ, ਪੰਜਾਬ ਸਰਕਾਰ ਵਲੋਂ ਉਨ੍ਹਾਂ ਦਾ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਵਿਚ ਦਾਖਲ ਕਰਵਾਉਣ ਤੇ ਉਨ੍ਹਾਂ ਦਾ ਇਲਾਜ ਕਰਵਾਉਣ | ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡ ਵਿਚ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ | ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਦੋਸ਼ੀ ਖਿਲਾਫ਼ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਅੰਮਿ੍ਤ ਕਲਸੀ, ਚੇਅਰਮੈਨ ਮਾਨਿਕ ਮਹਿਤਾ ਜ਼ਿਲ੍ਹਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ, ਮਨਦੀਪ ਸਿੰਘ ਗਿੱਲ ਜ਼ਿਲ੍ਹਾ ਯੂਥ ਆਗੂ, ਮਨਜੀਤ ਸਿੰਘ ਕੋਆਰਡੀਨੇਟਰ ਬਟਾਲਾ, ਵਾਈਸ ਕੋਆਰਡੀਨੇਟਰ ਨਮਨ ਲੂਥਰਾ, ਅਰਜਨ ਸਿੰਘ, ਸਰਪੰਚ ਜਸਵੰਤ ਕੌਰ, ਸਰਪੰਚ ਮੰਗਲਜੀਤ ਸਿੰਘ, ਸਰਪੰਚ ਦਿਲਵਰ ਸਿੰਘ, ਮਾਸਟਰ ਤਿਲਕ ਰਾਜ, ਵੀਨੂੰ ਕਾਹਲੋਂ, ਨੰਬਰਦਾਰ ਅਮਰੀਕ ਸਿੰਘ ਸਮੇਤ ਪਿੰਡ ਦੇ ਮੁਹਤਬਰ ਅਤੇ ਨੌਜਵਾਨ ਵੱਡੀ ਗਿਣਤੀ ਵਿਚ ਮੌਜੂਦ ਸਨ |

ਪਿਛਲੀ ਖ਼ਬਰ ਅਧਿਆਪਕਾਂ ਦੇ ਹੱਕ 'ਚ ਹੋਏ ਫ਼ੈਸਲਿਆਂ ਨੰੂ ਜਨਰਲਾਈਜ਼ ਕੀਤਾ ਜਾਵੇ-ਜੀ.ਟੀ.ਯੂ <br/> ਅਗਲੀ ਖ਼ਬਰ 6 ਹਜ਼ਾਰ ਨਸ਼ੀਲੇ ਕੈਪਸੂਲ ਸਮੇਤ ਇਕ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।