26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਗੁਰਦਾਸਪੁਰ ਅੰਦਰ 1.75 ਕਰੋੜ ਨਾਲ 7 ਹੋਰ ਨਵੇਂ ਆਮ ਆਦਮੀ ਕਲੀਨਿਕ ਬਣਾਏ ਜਾਣਗੇ-ਚੇਅਰਮੈਨ ਬਹਿਲ <br/>

ਅਜੀਤ ਡੈਸਕ 20-07-2025
ਗੁਰਦਾਸਪੁਰ, 19 ਜੁਲਾਈ (ਅਸ਼ੋਕ ਸ਼ਰਮਾ)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵਲੋਂ ਗੁਰਦਾਸਪੁਰ ਸ਼ਹਿਰ ਵਾਸੀਆਂ ਨੂੰ ਇਕ ਹੋਰ ਤੋਹਫ਼ਾ ਦਿੰਦਿਆਂ 1.75 ਕਰੋੜ ਦੀ ਲਾਗਤ ਨਾਲ ਸ਼ਹਿਰ ਵਿਚ 7 ਹੋਰ ਨਵੇਂ ਆਮ ਆਦਮੀ ਕਲੀਨਿਕ ਬਣਾਏ ਜਾਣਗੇ, ਜਿਨ੍ਹਾਂ 'ਚੋਂ ਚਾਰ ਆਮ ਆਦਮੀ ਕਲੀਨਿਕਾਂ ਦੀ ਉਸਾਰੀ ਦਾ ਕੰਮ ਅੱਜ ਸ਼ੁਰੂ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਗੀਤਾ ਭਵਨ ਅੱਖਾਂ ਦਾ ਹਸਪਤਾਲ (ਨੇੜੇ ਸਰਕਾਰੀ ਆਈ.ਟੀ.ਆਈ), ਪੀ.ਐੱਚ.ਸੀ ਘੁਰਾਲਾ ਅਤੇ ਕਮਿਊਨਿਟੀ ਹਾਲ ਨਬੀਪੁਰ ਵਿਖੇ ਨਵੇਂ ਬਣਨ ਵਾਲੇ ਆਮ ਆਦਮੀ ਕਲੀਨਿਕਾਂ ਦੀ ਉਸਾਰੀ ਸ਼ੁਰੂ ਕਰਵਾਉਣ ਮੌਕੇ ਚੇਅਰਮੈਨ ਬਹਿਲ ਨੇ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਦੀ ਉਸਾਰੀ ਉੱਪਰ 25 ਲੱਖ ਖ਼ਰਚ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕੁੱਲ 7 ਨਵੇਂ ਆਮ ਆਦਮੀ ਕਲੀਨਿਕ ਮਨਜ਼ੂਰ ਕੀਤੇ ਹਨ ਜਿਨ੍ਹਾਂ 'ਚੋਂ ਚਾਰ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਚ 46 ਤਰ੍ਹਾਂ ਦੇ ਟੈੱਸਟਾਂ ਦੀ ਮੁਫ਼ਤ ਸਹੂਲਤ ਉਪਲਬਧ ਹੈ ਅਤੇ 103 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ | ਚੇਅਰਮੈਨ ਬਹਿਲ ਨੇ ਕਿਹਾ ਕਿ ਹਸਪਤਾਲ ਬੱਬਰੀ ਵਿਖੇ ਜਲਦ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ |

ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਵਲੋਂ ਪਿੰਡ ਮਾੜੀ ਬੁੱਚੀਆਂ ਵਿਖੇ ਮੀਟਿੰਗ <br/> ਅਗਲੀ ਖ਼ਬਰ ਪਿੰਡ ਮੰਮਣ ਵਿਖੇ ਨਸ਼ਿਆਂ ਵਿਰੁੱਧ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।