ਗੁਰਦਾਸਪੁਰ, 19 ਜੁਲਾਈ (ਅਸ਼ੋਕ ਸ਼ਰਮਾ)-ਜੀ.ਟੀ.ਯੂ ਦੇ ਸੀਨੀਅਰ ਆਗੂ ਕੁਲਵੰਤ ਸਿੰਘ ਨੰੂ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਪਤਨੀ ਅਧਿਆਪਕਾ ਪਰਮਜੀਤ ਕੌਰ ਦੀ ਅਚਾਨਕ ਮੌਤ ਹੋ ਗਈ | ਗੌਰਮਿੰਟ ਟੀਚਰ ਯੂਨੀਅਨ ਦੇ ਆਗੂ ਅਵਿਨਾਸ਼ ਸਿੰਘ, ਪ੍ਰਕਾਸ਼ ਚੰਦ, ਮੰਗਤ ਚੰਚਲ, ਪਿਆਰਾ ਸਿੰਘ ਡਡਵਾਂ, ਜੋਗਿੰਦਰਪਾਲ ਸੈਣੀ, ਜਗਦੀਪ ਸਿੰਘ, ਰਘੁਬੀਰ ਸਿੰਘ ਚਾਹਲ ਅਤੇ ਕਪੂਰ ਸਿੰਘ ਘੁੰਮਣ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਨ ਤੋਂ ਬਾਅਦ ਦੱਸਿਆ ਕਿ ਅਧਿਆਪਕ ਪਰਮਜੀਤ ਕੌਰ ਪਤਨੀ ਕੁਲਵੰਤ ਸਿੰਘ ਬੱਬਲ ਜੀ.ਟੀ.ਯੂ ਆਗੂ ਦੀ ਬੇਵਕਤੀ ਮੌਤ ਨਾਲ ਪਰਿਵਾਰ ਅਤੇ ਸਮਾਜ ਨੰੂ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਉਹ ਮਹਿੰਦਰ ਸਿੰਘ ਦੀ ਨੰੂਹ ਸਨ ਅਤੇ ਸਰਕਾਰੀ ਸਕੂਲ ਵਿਚ ਬਤੌਰ ਅਧਿਆਪਕਾ ਵਜੋਂ ਸੇਵਾਵਾਂ ਨਿਭਾਅ ਰਹੇ ਸਨ | ਇਸ ਮੌਕੇ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਅਤੇ ਗੌਰਮਿੰਟ ਟੀਚਰ ਯੂਨੀਅਨ ਨੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਜੋਗਿੰਦਰਪਾਲ ਕਲੀਜਪੁਰ, ਸੋਹਣ ਸਿੰਘ, ਕੁਲਦੀਪ ਸਿੰਘ ਪੁਰੇਵਾਲ, ਅਨਿਲ ਕੁਮਾਰ, ਦਿਲਦਾਰ ਭੰਡਾਲ, ਪ੍ਰਸ਼ੋਤਮ ਲਾਲ, ਹਰਪ੍ਰੀਤ ਸਿੰਘ ਤੇ ਰਜਿੰਦਰ ਸਿੰਘ ਆਦਿ ਹਾਜ਼ਰ ਸਨ |