28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 49 ਵਿਚ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ <br/>

ਅਜੀਤ ਡੈਸਕ 20-07-2025
ਬਟਾਲਾ, 19 ਜੁਲਾਈ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਵਾਸੀਆਂ ਦੀਆਂ ਦਹਾਕਿਆਂ ਤੋਂ ਲਮਕਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਖੁਦ ਵਾਰਡਾਂ ਦਾ ਦੌਰਾ ਕਰ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ | ਵਿਧਾਇਕ ਸ਼ੈਰੀ ਕਲਸੀ ਵਲੋਂ ਅੱਜ ਵਾਰਡ ਨੰਬਰ 49 ਵਿਚ ਨਵੀਂ ਬਣਨ ਵਾਲੀਆਂ ਗਲੀ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ | ਉਨ੍ਹਾਂ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਗਲੀਆਂ ਤੋਂ ਸੱਖਣੇ ਲੋਕਾਂ ਦੀ ਸਹੂਲਤ ਲਈ ਗਲੀਆਂ ਬਣਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਹਰ ਵਾਰਡ ਵਿਚ ਲੋਕਾਂ ਦੀ ਸਹੂਲਤ ਲਈ ਸੀਵਰੇਜ ਤੇ ਨਵੀਆਂ ਗਲੀਆਂ ਦੀ ਉਸਾਰੀ ਕਰਵਾਈ ਜਾਵੇਗੀ, ਜਿਸ ਲਈ ਕੰਮ ਚੱਲ ਰਿਹਾ ਹੈ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹਨ ਅਤੇ ਖੁਦ ਲੋਕਾਂ ਤੱਕ ਪਹੁੰਚ ਕਰ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ | ਇਸ ਮੌਕੇ ਅੰਮਿ੍ਤ ਕਲਸੀ, ਚੇਅਰਮੈਨ ਮਾਨਿਕ ਮਹਿਤਾ, ਕੌਂਸਲਰ ਬਲਵਿੰਦਰ ਸਿੰਘ ਮਿੰਟਾ, ਗੁਰਜੀਤ ਸਿੰਘ ਸੁੰਦਰ ਨਗਰ, ਗੁਰਪ੍ਰੀਤ ਸਿੰਘ ਗੋਪੀ, ਰਣਬੀਰ ਸਿੰਘ ਰਾਣਾ, ਸੀਨੀਅਰ ਆਗੂ ਅਵਤਾਰ ਸਿੰਘ ਕਲਸੀ, ਵਰੁਣ ਕੁਮਾਰ, ਬਲਰਾਮ, ਸੰਧੂ ਭੱਟੀ ਸਮੇਤ ਵਾਰਡ ਵਾਸੀ ਮੌਜੂਦ ਸਨ |

ਪਿਛਲੀ ਖ਼ਬਰ ਏ.ਵੀ.ਐੱਮ. ਸਕੂਲ ਬਟਾਲਾ ਵਿਖੇ ਵਿੱਦਿਅਕ ਪ੍ਰਦਰਸ਼ਨੀ ਲਗਾਈ <br/> ਅਗਲੀ ਖ਼ਬਰ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਇਆ ਵਿਅਕਤੀ, ਬੁਰੀ ਤਰ੍ਹਾਂ ਝੁਲਸਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।