28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਜਥੇਦਾਰ ਲੰਗਾਹ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਅਕਾਲੀ ਦਲ ਹੋਇਆ ਮਜ਼ਬੂਤ-ਸੁਰਿੰਦਰ ਬਾਂਸਲ <br/>

ਅਜੀਤ ਡੈਸਕ 20-07-2025
ਬਟਾਲਾ, 19 ਜੁਲਾਈ (ਸਤਿੰਦਰ ਸਿੰਘ)-ਜਥੇਦਾਰ ਸੁੱਚਾ ਸਿੰਘ ਲੰਗਾਹ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਅਕਾਲੀ ਦਲ 'ਚ ਮਜ਼ਬੂਤੀ ਆਈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਦਲ ਆਗੂ ਸ੍ਰੀ ਸੁਰਿੰਦਰ ਬਾਂਸਲ ਨੇ ਜਥੇਦਾਰ ਸੁੱਚਾ ਸਿੰਘ ਲੰਗਾਹ ਨਾਲ ਮੁਲਾਕਾਤ ਉਪਰੰਤ ਕੀਤਾ | ਇਸ ਮੁਲਾਕਾਤ ਦੌਰਾਨ ਸ੍ਰੀ ਬਾਂਸਲ ਨੇ ਜਥੇਦਾਰ ਸੁੱਚਾ ਸਿੰਘ ਨੂੰ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਕਾਰੋਬਾਰੀਆਂ ਨੂੰ ਸੇਲ ਟੈਕਸ ਵਿਭਾਗ ਵਲੋਂ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਸਬੰਧ ਵਿਚ ਜਥੇਦਾਰ ਲੰਗਾਹ ਨੇ ਕਿਹਾ ਕਿ 2027 'ਚ ਆਉਣ ਵਾਲੀ ਸਰਕਾਰ ਅਕਾਲੀ ਦਲ ਦੀ ਹੋਵੇਗੀ, ਕਿਸੇ ਵੀ ਵਰਗ ਦੇ ਲੋਕ ਭਾਵੇਂ ਸ਼ਹਿਰੀ ਹੋਣ ਜਾਂ ਪਿੰਡ ਦੇ, ਹਰ ਇਕ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆ | ਕਿਸੇ ਵੀ ਮਹਿਕਮੇ, ਕਾਰੋਬਾਰੀਆਂ ਨੂੰ ਤੰਗ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹਰ ਵਰਗ ਨਾਲ ਚੱਟਾਨ ਵਾਂਗ ਖੜ੍ਹੇ ਰਹਾਂਗੇ |

ਪਿਛਲੀ ਖ਼ਬਰ ਇਲਾਕੇ ਦਾ ਨਾਮਵਰ 'ਚਾਨਣ ਮੁਨਾਰਾ'- ਜੇ.ਯੂ.ਐੱਸ.ਐੱਸ. ਗਰੁੱਪ ਆਫ਼ ਇੰਸਟੀਚਿਊਟ ਸੇਖਵਾਂ <br/> ਅਗਲੀ ਖ਼ਬਰ ਏ.ਵੀ.ਐੱਮ. ਸਕੂਲ ਬਟਾਲਾ ਵਿਖੇ ਵਿੱਦਿਅਕ ਪ੍ਰਦਰਸ਼ਨੀ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।