28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਬੀ.ਐੱਡ ਦਾਖ਼ਲਾ ਪ੍ਰਵੇਸ਼ ਪ੍ਰੀਿਖ਼ਆ ਦੀ ਤਰੀਕ 'ਚ 21 ਜੁਲਾਈ ਤੱਕ ਵਾਧਾ-ਚੇਅਰਮੈਨ ਡਾ: ਸੰਧੂ <br/>

ਅਜੀਤ ਡੈਸਕ 20-07-2025
ਗੁਰਦਾਸਪੁਰ, 19 ਜੁਲਾਈ (ਪੰਕਜ ਸ਼ਰਮਾ)-ਸ਼ਿਵਾਲਿਕ ਗਰੁੱਪ ਆਫ਼ ਇੰਸਟੀਚਿਊਟ ਦੇ ਚੇਅਰਮੈਨ ਡਾ: ਸਤਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਵਿਚ ਬੀ.ਐਡ ਕੋਰਸ ਵਿਚ ਦਾਖ਼ਲੇ ਲਈ ਹੋਣ ਵਾਲੀ ਸਾਂਝੀ ਪ੍ਰਵੇਸ਼ ਪ੍ਰੀਖਿਆ ਦੀ ਤਰੀਕ ਨੰੂ ਵਧਾ ਦਿੱਤਾ ਗਿਆ ਹੈ | ਬਿਨਾਂ ਕਿਸੇ ਲੇਟ ਫ਼ੀਸ ਜਨਰਲ ਕੈਟਾਗਰੀ ਵਿਦਿਆਰਥੀਆਂ ਲਈ 3 ਹਜ਼ਾਰ ਅਤੇ ਐੱਸ.ਸੀ ਕੈਟਾਗਰੀ ਲਈ 1500 ਰੁਪਏ ਫ਼ੀਸ ਨਾਲ ਮਿਤੀ 21 ਜੁਲਾਈ ਤੱਕ ਵਾਧਾ ਕਰ ਦਿੱਤਾ ਗਿਆ ਹੈ | ਇਸ ਦੀ ਪ੍ਰੀਖਿਆ 3 ਅਗਸਤ ਨੰੂ ਲਈ ਜਾਵੇਗੀ | ਉਨ੍ਹਾਂ ਕਿਹਾ ਕਿ ਚਾਹਵਾਨ ਵਿਦਿਆਰਥੀ ਜਿਨ੍ਹਾਂ ਨੇ ਗਰੈਜੂਏਸ਼ਨ, ਪੋਸਟ ਗਰੈਜੂਏਸ਼ਨ ਪਾਸ ਕੀਤੀ ਹੈ ਅਤੇ ਬੀ.ਐੱਡ ਵਿਚ ਦਾਖ਼ਲਾ ਲੈਣਾ ਚਾਹੁੰਦੇ ਹਨ, ਉਹ ਇਸ ਮੌਕੇ ਦਾ ਫ਼ਾਇਦਾ ਲੈ ਸਕਦੇ ਹਨ | ਉਹ ਵਿਦਿਆਰਥੀ ਪੇਪਰ ਸ਼ਿਵਾਲਿਕ ਗਰੁੱਪ ਆਫ਼ ਇੰਸਟੀਚਿਊਟ ਨਿਊ ਸੰਤ ਨਗਰ ਤਿ੍ਮੋ ਰੋਡ ਗੁਰਦਾਸਪੁਰ ਵਿਖੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ਕਾਲਜ ਵਿਖੇ ਦਾਖ਼ਲਾ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਲਈ ਕਲਾਸਾਂ ਚੱਲ ਰਹੀਆਂ ਹਨ | ਕਾਲਜ ਵਲੋਂ ਐੱਸ.ਸੀ, ਐੱਸ.ਟੀ, ਲੇਬਰ ਕਾਰਡ ਹੋਲਡਰ, ਮਨਿਉਰਿਟੀ, ਮੈਰਿਟ ਹੋਲਡਰ ਵਿਦਿਆਰਥੀਆਂ ਨੰੂ ਸਕਾਲਰਸ਼ਿਪ ਵੀ ਦਿੱਤੀ ਜਾਂਦੀ ਹੈ | ਵਧੇਰੇ ਜਾਣਕਾਰੀ ਲਈ ਵਿਦਿਆਰਥੀ ਕਾਲਜ ਨਾਲ ਸੰਪਰਕ ਕਰ ਸਕਦੇ ਹਨ |

ਪਿਛਲੀ ਖ਼ਬਰ ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਡੋਗਰਾ ਤੇ ਉਨ੍ਹਾਂ ਦੇ ਪੋਤਰੇ ਦੀ ਸੜਕ ਹਾਦਸੇ 'ਚ ਮੌਤ <br/> ਅਗਲੀ ਖ਼ਬਰ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ 'ਚ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਵਫ਼ਦ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।