28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 20-07-2025
ਜੌੜਾ ਛੱਤਰਾਂ, 19 ਜੁਲਾਈ (ਪਰਮਜੀਤ ਸਿੰਘ ਘੁੰਮਣ)-ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਵਲੋਂ ਕੀਰਤਨ ਰਾਹੀਂ ਸਾਰਿਆਂ ਨੰੂ ਨਿਹਾਲ ਕੀਤਾ ਗਿਆ | ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਗੁਰਲੀਨ ਕੌਰ, ਹਰਗੁਨਪ੍ਰੀਤ ਕੌਰ ਅਤੇ ਤਬਲਾਵਾਦਕ ਸਾਹਿਬਜੋਤ ਸਿੰਘ ਵਲੋਂ 'ਸ੍ਰੀ ਗੁਰੂ ਹਰਿਕ੍ਰਿਸ਼ਨ ਧਿਆਇਐ' ਸ਼ਬਦ ਪੇਸ਼ ਕਰਕੇ ਬੱਚਿਆਂ ਨੰੂ ਨਿਹਾਲ ਕੀਤਾ ਗਿਆ | ਇਸ ਮੌਕੇ ਦਸਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਤੇ ਤਬਲਾਵਾਦਕ ਸਾਹਿਬਜੋਤ ਸਿੰਘ ਨੇ 'ਸਾ ਧਰਤੀ ਪਈ ਹਰਿਆਵਲੀ' ਸ਼ਬਦ ਪੇਸ਼ ਕੀਤਾ | ਸਕੂਲ ਦੇ ਧਾਰਮਿਕ ਸਿੱਖਿਆ ਦੇ ਅਧਿਆਪਕ ਸੁਖਵਿੰਦਰ ਸਿੰਘ, ਗੁਰਜੀਤ ਸਿੰਘ ਵਲੋਂ ਬੱਚਿਆਂ ਨੰੂ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਜੀਵਨ ਬਾਰੇ ਜਾਣੂ ਕਰਵਾਇਆ | ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦੂਲ ਸਿੰਘ, ਡਾਇਰੈਕਟਰ ਕੁਲਜੀਤ ਸਿੰਘ ਨੇ ਬੱਚਿਆਂ ਅਤੇ ਅਧਿਆਪਕਾਂ ਨੰੂ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਉਪ ਪਿ੍ੰਸੀਪਲ ਮੈਡਮ ਰਾਜਬੀਰ ਕੌਰ, ਕੋਆਰਡੀਨੇਟਰ ਮੈਡਮ ਜਗਜੀਤ ਕੌਰ, ਮੈਡਮ ਨਾਨਕੀ, ਸ਼ਰਨਜੀਤ ਕੌਰ, ਦਲਬੀਰ ਕੌਰ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਅੰਮਿ੍ਤ ਸੰਚਾਰ 22 ਨੂੰ -ਜੱਸਲ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਸੇਵਾ ਦਿਵਸ ਵਜੋਂ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।