ਬਟਾਲਾ, 19 ਜੁਲਾਈ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ 22 ਜੁਲਾਈ ਨੂੰ ਸਵੇਰੇ 10 ਵਜੇ ਧਰਮ ਪ੍ਰਚਾਰ ਕਮੇਟੀ ਵਲੋਂ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਅੰਮਿ੍ਤ ਸੰਚਾਰ ਕੀਤਾ ਜਾ ਰਿਹਾ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਗੁਰਨਾਮ ਸਿੰਘ ਜੱਸਲ ਨੇ ਕਰਦਿਆਂ ਕਿਹਾ ਕਿ ਅੰਮਿ੍ਤ ਸੰਚਾਰ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵਲੋਂ ਭਾਈ ਪੰਥਜੀਤ ਸਿੰਘ ਪ੍ਰਚਾਰਕ, ਭਾਈ ਮੋਹਨ ਸਿੰਘ ਕਵੀਸ਼ਰ, ਭਾਈ ਗੁਰਪਿੰਦਰ ਸਿੰਘ ਪ੍ਰਚਾਰਕ, ਭਾਈ ਤਰਸੇਮ ਸਿੰਘ ਕਵੀਸ਼ਰ, ਭਾਈ ਗੁਰਦੇਵ ਸਿੰਘ ਲੱਧਾ ਮੁੰਡਾ ਕਵੀਸ਼ਰ ਵਲੋਂ ਪਿੰਡਾਂ ਵਿਚ ਜਾ ਕੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਅੰਮਿ੍ਤ ਸੰਚਾਰ ਸਬੰਧੀ ਪ੍ਰਚਾਰ ਕੀਤਾ ਜਾ ਰਿਹਾ ਹੈ | ਜਥੇ: ਜੱਸਲ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਜ ਪਿਆਰੇ ਸਾਹਿਬਾਨ ਪਹੁੰਚ ਕੇ ਖੰਡੇ ਬਾਟੇ ਦੀ ਪਾਹੁਲ ਤਿਆਰ ਕਰ ਕੇ ਅੰਮਿ੍ਤ ਅਭਿਲਾਖੀਆਂ ਨੂੰ ਅੰਮਿ੍ਤ ਦੀ ਦਾਤ ਬਖਸ਼ਿਸ਼ ਕਰਨਗੇ ਤੇ ਅੰਮਿ੍ਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵਲੋਂ ਭੇਟਾ ਰਹੇ ਦਿੱਤੇ ਜਾਣਗੇ | ਇਸ ਮੌਕੇ ਮੈਨੇਜਰ ਮਲਕੀਅਤ ਸਿੰਘ ਬਸਰਾਵਾਂ, ਕੰਵਲਪ੍ਰੀਤ ਸਿੰਘ ਅਕਾਊਾਟੈਂਟ, ਹਰਵਿੰਦਰ ਸਿੰਘ ਜੱਫਰਵਾਲ, ਜਤਿੰਦਰਪਾਲ ਸਿੰਘ ਵਿੱਕੀ, ਭਾਈ ਨਾਨਕ ਸਿੰਘ ਗ੍ਰੰਥੀ, ਭਾਈ ਕਰਮਜੀਤ ਸਿੰਘ ਗ੍ਰੰਥੀ, ਭਾਈ ਸੰਤੋਖ ਸਿੰਘ ਭੰਬੋਈ, ਜੈਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |