28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਨਸ਼ਾ ਮੁਕਤੀ ਯਾਤਰਾ ਪਿੰਡ ਕੋਠਾ, ਚਾਕਾਂਵਾਲੀ, ਬਹਿਲੋਲਪੁਰ, ਘੁੰਮਣ, ਮਾਨ, ਕਾਹਲਾਂਵਾਲੀ ਤੇ ਖਲੀਲਪੁਰ ਪਹੁੰਚੀ

ਅਜੀਤ ਡੈਸਕ 20-07-2025
ਡੇਰਾ ਬਾਬਾ ਨਾਨਕ, 19 ਜੁਲਾਈ (ਹੀਰਾ ਸਿੰਘ ਮਾਂਗਟ)-ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਠਾ, ਚਾਕਾਂਵਾਲੀ, ਬਹਿਲੋਲਪੁਰ, ਘੁੰਮਣ, ਮਾਨ, ਕਾਹਲਾਂਵਾਲੀ ਅਤੇ ਖਲੀਲਪੁਰ ਵਿਖੇ ਪਹੁੰਚੀ, ਜਿੱਥੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿਚ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਤੇ ਆਮ ਜਨਤਾ ਨਾਲ ਮੀਟਿੰਗਾਂ ਦੌਰਾਨ ਨਸ਼ਿਆਂ ਦੇ ਖ਼ਾਤਮੇ ਦਾ ਅਹਿਦ ਲਿਆ ਗਿਆ | ਇਸ ਮੌਕੇ ਵੱਡੀਆਂ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਆਪ ਮੁਹਾਰੇ ਅੱਗੇ ਆ ਕੇ ਇਸ ਯਾਤਰਾ ਦਾ ਹਿੱਸਾ ਬਣ ਰਹੇ ਹਨ | ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਕੋਆਰਡੀਨੇਟਰ ਪਰਵਿੰਦਰ ਸਿੰਘ ਘਣੀਆ, ਡੀ.ਐੱਸ.ਪੀ. ਡੇਰਾ ਬਾਬਾ ਨਾਨਕ ਜੋਗਾ ਸਿੰਘ, ਬੀ.ਡੀ.ਪੀ.ਓ. ਪਰਮਜੀਤ ਕੌਰ, ਐੱਸ.ਐੱਸ.ਓ. ਸਤਪਾਲ ਸਿੰਘ, ਐੱਸ.ਐੱਚ.ਓ. ਗੁਰਮਿੰਦਰ ਸਿੰਘ, ਹਰਜੀਤ ਸਿੰਘ ਠੇਠਰਕੇ, ਸਲਵਿੰਦਰ ਸਿੰਘ ਪੱਪੂ ਮਾਨ, ਬਲਵਿੰਦਰ ਸਿੰਘ ਗੁਰਾਇਆ, ਰਾਜਾ ਮੱਲ੍ਹੀ ਤੇ ਮੇਜਰ ਸਿੰਘ ਠੇਠਰਕੇ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ, ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਦਰਜਨਾਂ ਬਿਜਲੀ ਕਾਮਿਆਂ ਪੀ.ਐੱਸ.ਈ.ਪੀ. ਇੰਪਲਾਈਜ਼ ਫ਼ੈਡਰੇਸ਼ਨ ਏਟਕ ਜਥੇਬੰਦੀ ਦੀ ਮੈਂਬਰਸ਼ਿਪ ਭਰੀ ਅਗਲੀ ਖ਼ਬਰ ਬਰਸਾਤ ਕਾਰਨ ਕਿਸਾਨ ਦੇ ਪੋਲਟਰੀ ਫਾਰਮ ਦਾ ਸ਼ੈੱਡ ਡਿੱਗਾ, ਕਰੀਬ 20 ਲੱਖ ਦਾ ਹੋਇਆ ਨੁਕਸਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।