ਕਿਲ੍ਹਾ ਲਾਲ ਸਿੰਘ, 19 ਜੁਲਾਈ (ਬਲਬੀਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ ਨੂੰ ਪਹਿਲਾਂ ਕੋਰ ਕਮੇਟੀ ਮੈਂਬਰ ਅਤੇ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਬਣਾਉਣ 'ਤੇ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਅਕਾਲੀ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ ਹੈ, ਕਿਉਂਕਿ ਪਾਰਟੀ ਪ੍ਰਧਾਨ ਨੇ ਅਹਿਮ ਜ਼ਿੰਮੇਵਾਰੀ ਸੌਂਪ ਕੇ ਲੋਧੀਨੰਗਲ ਦਾ ਕੱਦ ਉੱਚਾ ਕੀਤਾ ਹੈ | ਗੁਰਦੁਆਰਾ ਪਾਤਿਸ਼ਾਹੀ ਪੰਜਵੀਂ ਹੋਠੀਆਂ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਲਾਲੀ ਬਾਜਵਾ ਨੇ ਆਪਣੀ ਸਮੁੱਚੀ ਟੀਮ ਨਾਲ ਲਖਬੀਰ ਸਿੰਘ ਲੋਧੀਨੰਗਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਚਾਰਕ ਰਣਜੀਤ ਸਿੰਘ ਵੜੈਚ, ਸਾਬਕਾ ਸਰਪੰਚ ਸੁਖਪਾਲ ਸਿੰਘ ਧੌਲਪੁਰ, ਜਸਪਾਲ ਸਿੰਘ ਵਡਾਲਾ ਬਾਂਗਰ, ਗੁਰਵਿੰਦਰ ਸਿੰਘ ਭਾਗੋਵਾਲ, ਜਸਵਿੰਦਰ ਸਿੰਘ ਭਾਗੋਵਾਲ, ਨਿਰਵੈਰ ਸਿੰਘ ਸੇਖਵਾਂ, ਕੁਲਦੀਪ ਸਿੰਘ ਘਣੀਏ-ਕੇ-ਬਾਂਗਰ, ਕੁਲਬੀਰ ਸਿੰਘ ਉਦੋਵਾਲੀ, ਗੁਰਮੀਤ ਸਿੰਘ ਸੇਖਵਾਂ, ਜਗਤਾਰ ਸਿੰਘ ਆਦਿ ਹਾਜ਼ਰ ਸਨ |