29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਮੰਗਲ ਸਿੰਘ ਸੇਠ ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਣੇ <br/>

ਅਜੀਤ ਡੈਸਕ 20-07-2025
ਸ੍ਰੀ ਹਰਿਗੋਬਿੰਦਪੁਰ, 19 ਜੁਲਾਈ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੰਗਲ ਸਿੰਘ ਸੇਠ ਨੂੰ ਬਲਾਕ ਪ੍ਰਧਾਨ ਬਣਾਇਆ ਗਿਆ ਹੈ | ਉਨ੍ਹਾਂ ਨੂੰ ਇਹ ਨਿਯੁਕਤੀ ਪੱਤਰ ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਗੁਰਪ੍ਰੀਤ ਸਿੰਘ ਸੋਢੀ ਸੈਣੀ ਨੇ ਉਨ੍ਹਾਂ ਦੇ ਗ੍ਰਹਿ ਪਿੰਡ ਅÏਲਖ ਖੁਰਦ ਵਿਖੇ ਜਾ ਕੇ ਦਿੱਤਾ ਗਿਆ | ਇਸ ਨਿਯੁਕਤੀ ਤੋਂ ਬਾਅਦ ਮੰਗਲ ਸਿੰਘ ਸੇਠ ਨੇ ਹਲਕਾ ਸੰਗਠਨ ਇੰਚਾਰਜ ਗੁਰਪ੍ਰੀਤ ਸਿੰਘ ਸੋਢੀ ਸੈਣੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਇਹ ਉਨ੍ਹਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ, ਇਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਉਣਗੇ | ਸ: ਸੇਠ ਨੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ ਹੇਠ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਜਾਵੇਗਾ | ਇਸ ਮੌਕੇ ਬਲਜੀਤ ਸਿੰਘ ਬੱਲੀ ਬਲਾਕ ਪ੍ਰਭਾਰੀ, ਸੁਰਜੀਤ ਸਿੰਘ ਸਰਪੰਚ ਔਲਖ ਕਲਾਂ, ਗੁਰਜੀਤ ਸਿੰਘ ਸਰਪੰਚ ਔਲਖ ਬੇਟ, ਲਾਭ ਸਿੰਘ ਸਰਪੰਚ ਕਠਾਣਾ, ਸੰਦੀਪ ਸਿੰਘ ਸਰਪੰਚ ਕੀੜੀ ਅਫ਼ਗਾਨਾ, ਬਲਰਾਜ ਸਿੰਘ ਐੱਸ.ਡੀ.ਓ., ਸੁਖਵਿੰਦਰ ਸਿੰਘ, ਮੰਗਲ ਸਿੰਘ ਬੇਟ, ਪ੍ਰੇਮ ਸਿੰਘ, ਅਵਤਾਰ ਸਿੰਘ, ਗੁਰਮੁੱਖ ਸਿੰਘ, ਬਲਜਿੰਦਰ ਸਿੰਘ ਮੈਂਬਰ, ਸੁਖਦੇਵ ਸਿੰਘ, ਸਤਨਾਮ ਸਿੰਘ, ਸੁਖਵਿੰਦਰ ਸਿੰਘ, ਤਜਿੰਦਰ ਸਿੰਘ, ਸੁੱਚਾ ਸਿੰਘ ਮੈਂਬਰ, ਸੁਖਪ੍ਰੀਤ ਸਿੰਘ, ਚਤਰ ਸਿੰਘ, ਤਰਸੇਮ ਸਿੰਘ ਮੈਂਬਰ, ਬਲਵਿੰਦਰ ਸਿੰਘ ਆਦਿ ਨੇ ਮੰਗਲ ਸਿੰਘ ਸੇਠ ਨੂੰ ਇਸ ਨਿਯੁਕਤੀ 'ਤੇ ਵਧਾਈ ਦਿੱਤੀ |

ਪਿਛਲੀ ਖ਼ਬਰ ਹਲਕਾ ਵਿਧਾਇਕ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡ ਹਰਪੁਰਾ 'ਚ ਕੀਤੀ ਮੀਟਿੰਗ <br/> ਅਗਲੀ ਖ਼ਬਰ ਲਖਬੀਰ ਸਿੰਘ ਲੋਧੀਨੰਗਲ ਨੂੰ ਮੈਨੇਜਰ ਦਵਿੰਦਰ ਸਿੰਘ ਲਾਲੀ ਨੇ ਸਾਥੀਆਂ ਸਮੇਤ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।