ਗੁਰਦਾਸਪੁਰ, 19 ਜੁਲਾਈ (ਚੱਕਰਾਜਾ)-ਕਸਬਾ ਦੋਰਾਂਗਲਾ ਦੇ ਅੱਡੇ 'ਚ ਮੁੱਖ ਸੜਕ 'ਤੇ ਸਥਿਤ ਸ਼ਰਾਬ ਦੇ ਠੇਕੇ ਤੋਂ ਲੋਕ ਖ਼ਾਸੇ ਪ੍ਰੇਸ਼ਾਨ ਹਨ ਅਤੇ ਇਹ ਠੇਕਾ ਕਾਨੰੂਨੀ ਮਾਪਦੰਡਾਂ ਨੰੂ ਛਿੱਕੇ ਟੰਗ ਕੇ ਖੋਲਿ੍ਹਆ ਗਿਆ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਨਜੀਤ ਸਿੰਘ ਟੋਨੀ ਵਾਸੀ ਦੋਰਾਂਗਲਾ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਠੇਕੇ ਤੋਂ ਗੁਰਦੁਆਰਾ ਸਾਹਿਬ ਮਹਿਜ਼ ਕੁਝ ਮੀਟਰਾਂ ਦੀ ਦੂਰੀ 'ਤੇ ਹੈ | ਜਦੋਂ ਕਿ ਕਾਨੰੂਨ ਅਨੁਸਾਰ ਕਿਸੇ ਵੀ ਧਾਰਮਿਕ ਸਥਾਨ ਦੇ ਨਜ਼ਦੀਕ ਠੇਕਾ ਨਹੀਂ ਖੋਲਿ੍ਹਆ ਜਾ ਸਕਦਾ | ਉਨ੍ਹਾਂ ਕਿਹਾ ਕਿ ਸਵੇਰ ਤੋਂ ਹੀ ਸ਼ਰਾਬ ਪੀਣ ਵਾਲੇ ਲੋਕ ਠੇਕੇ 'ਤੇ ਪਹੁੰਚ ਜਾਂਦੇ ਹਨ, ਜਿਸ ਕਾਰਨ ਸਕੂਲ ਨੰੂ ਪੜ੍ਹਨ ਲਈ ਜਾਂਦੇ ਬੱਚਿਆਂ, ਖ਼ਾਸ ਕਰਕੇ ਲੜਕੀਆਂ ਨੰੂ ਖ਼ਾਸੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਖੁੱਲ੍ਹੇ ਇਸ ਠੇਕੇ ਨੰੂ ਇੱਥੋਂ ਹਟਾਇਆ ਜਾਵੇ ਤਾਂ ਜੋ ਸਕੂਲੀ ਬੱਚਿਆਂ ਨੰੂ ਵੀ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ |