29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸੀ.ਡੀ.ਪੀ.ਓ ਵਲੋਂ ਵੱਖ-ਵੱਖ ਪਿੰਡਾਂ 'ਚ ਲਗਾਏ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ

ਅਜੀਤ ਡੈਸਕ 20-07-2025
ਗੁਰਦਾਸਪੁਰ, 19 ਜੁਲਾਈ (ਚੱਕਰਾਜਾ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਅੱਜ ਸੀ.ਡੀ.ਪੀ.ਓ ਦੋਰਾਂਗਲਾ ਸੁਦੇਸ਼ ਅੱਤਰੀ ਦੀ ਅਗਵਾਈ ਹੇਠ ਪਿੰਡ ਉੱਚਾ ਧਕਾਲਾ ਵਿਖੇ ਨਸ਼ਿਆਂ ਵਿਰੁੱਧ ਕੈਂਪ ਲਗਾਇਆ ਗਿਆ | ਜਿਸ ਵਿਚ ਸਰਕਲ ਸੁਪਰਵਾਈਜ਼ਰ ਰਜਵਿੰਦਰ ਕੌਰ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨੌਜਵਾਨਾਂ ਨੰੂ ਇਸ ਨਸ਼ਿਆਂ ਵਿਰੁੱਧ ਜੰਗ 'ਚ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਬਲਾਕ ਅੰਦਰ ਪਿਛਲੇ 1 ਜੁਲਾਈ ਤੋਂ ਵੱਖ ਵੱਖ ਪਿੰਡਾਂ ਸੁਲਤਾਨੀ, ਪਸਿਆਲ, ਭਾਗੋਕਾਵਾਂ, ਸ਼ਮਸ਼ੇਰਪੁਰ ਅਤੇ ਓਗਰਾ ਵਿਖੇ ਵੀ ਕੈਂਪ ਲਗਾਏ ਗਏ ਹਨ | ਇਸ ਮੌਕੇ ਆਂਗਣਵਾੜੀ ਵਰਕਰ ਮਨਜੀਤ ਕੌਰ, ਸ਼ੁਭਲਤਾ, ਰਾਮ ਪਿਆਰੀ, ਰਾਜਬੀਰ ਕੌਰ, ਸਰਪੰਚ, ਪੰਚ ਤੇ ਮੋਹਤਬਰ ਹਾਜ਼ਰ ਸਨ |
ਪਿਛਲੀ ਖ਼ਬਰ ਯੂਥ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਵਿਕਾਸ ਸਾਬਾ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਧਾਰਮਿਕ ਪ੍ਰੀਿਖ਼ਆ 'ਚ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੰੂ ਸਰਟੀਫ਼ਿਕੇਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।