29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 20-07-2025
ਪਠਾਨਕੋਟ, 19 ਜੁਲਾਈ (ਸੰਧੂ)-ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸਕੂਲ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਅਤੇ ਪਿ੍ੰਸੀਪਲ ਰਚਨਾ ਅਹੂਜਾ ਦੀ ਦੇਖਰੇਖ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਦੱੁਖਭੰਜਨੀ ਸਾਹਿਬ ਦੇ ਪਾਠ ਕੀਤੇ ਗਏ | ਉਪਰੰਤ ਸਕੂਲ ਦੇ ਤੀਜੀ ਜਮਾਤ ਤੋਂ ਲੇ ਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਕੀਰਤਨ ਰਾਹੀਂ ਵਿਦਿਆਰਥੀਆਂ ਤੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਰਚਨਾ ਅਹੂਜਾ ਵਲੋਂ ਬਚਿਆ ਨੂੰ ਗੁਰੂ ਸਾਹਿਬ ਵਲੋਂ ਦੱਸੇ ਰਾਹ 'ਤੇ ਚੱਲ ਕੇ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਤੇ ਉਨ੍ਹਾਂ ਵਲੋਂ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਅੰਤ ਵਿਚ ਸੀਨੀਅਰ ਮੈਂਬਰ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਕਿਹਾ ਕਿ ਇਹ ਸਕੂਲ ਗੁਰੂ ਸਾਹਿਬ ਦੀ ਕਿਰਪਾ ਨਾਲ ਸਾਲ 1993 ਤੋਂ ਪਠਾਨਕੋਟ ਖੇਤਰ ਵਿਚ ਸਿੱਖਿਆ ਦਾ ਚਾਨਣ ਮੁਨਾਰਾ ਬਣਿਆ ਹੋਇਆ ਹੈ ਅਤੇ ਆਪਣਾ ਪ੍ਰਕਾਸ਼ ਫੈਲਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਕੂਲ ਦੇ ਪੜ੍ਹਾਈ ਕਰ ਚੁੱਕੇ ਵਿਦਿਆਰਥੀ ਵੱਡੀ ਗਿਣਤੀ ਵਿਚ ਦੇਸ਼ ਤੇ ਵਿਦੇਸ਼ ਵਿਚ ਵੱਡੇ ਅਹੁਦਿਆਂ 'ਤੇ ਕੰਮ ਕਰਦੇ ਹੋਏ ਸਮਾਜ ਦੀ ਸੇਵਾ ਕਰ ਰਹੇ ਹਨ | ਅੰਤ ਵਿਚ ਸਕੂਲ ਪ੍ਰਬੰਧਕ ਕਮੇਟੀ ਵਲੋਂ ਖੀਰ ਤੇ ਛੋਲਿਆਂ ਦੇ ਲੰਗਰ ਅਟੁੱਟ ਵਰਤਾਏ ਗਏ | ਇਸ ਮੌਕੇ ਮੈਂਬਰ ਪਿ੍ੰਸੀਪਲ ਮੱਸਾ ਸਿੰਘ, ਪਰਮਜੀਤ ਸਿੰਘ, ਮਨਜੀਤ ਸਿੰਘ, ਜਗਦੀਪ ਸਿੰਘ, ਸ਼ਰਨਜੀਤ ਕੌਰ, ਹਰਪ੍ਰੀਤ ਕੌਰ ਗੋਲਡਨ, ਹਰਜੀਤ ਕੌਰ, ਲਵਦੀਪ ਕੋਰ, ਹਰਵਿੰਦਰ ਕੌਰ, ਮੈਡਮ ਸ਼ਾਲੀਨੀ, ਸੁਦੇਸ਼ ਕੁਮਾਰੀ, ਪਰਮਜੀਤ ਕੌਰ, ਮੈਡਮ ਨੀਰਾ, ਸਰਬਜੀਤ ਕੋਰ, ਜਤਿੰਦਰ ਸ਼ਰਮਾ, ਸੁਖਵਿੰਦਰ ਸਿੰਘ, ਕਰਨ ਪ੍ਰਤਾਪ ਸਿੰਘ, ਬਲਕਾਰ ਸਿੰਘ, ਮੋਹਿਤ ਧਵਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੁਜਾਨਪੁਰ ਸ਼ਾਹਪੁਰ ਕੰਢੀ ਸੜਕ ਦਾ 'ਅਜੀਤ' ਅਖ਼ਬਾਰ 'ਚ ਟੈਂਡਰ ਆਉਣ 'ਤੇ ਲੋਕਾਂ ਅੰਦਰ ਜਾਗੀ ਆਸ ਦੀ ਕਿਰਨ <br/> ਅਗਲੀ ਖ਼ਬਰ ਯੂਥ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਵਿਕਾਸ ਸਾਬਾ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।