29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਕ੍ਰਾਈਸਟ ਦ ਕਿੰਗ ਕਾਨਵੈਂਟ ਸਕੂਲ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 20-07-2025
ਪਠਾਨਕੋਟ, 19 ਜੁਲਾਈ (ਸੰਧੂ)-ਸ੍ਰੀ ਸੁਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਅਤੇ ਓਕਾਰ ਸਿੰਘ ਤੇਜੇ ਪ੍ਰੋਜੈਕਟ ਇੰਚਾਰਜ ਨਵੀਆਂ ਕਲਮਾਂ ਨਵੀਂ ਉਡਾਣ ਵਲੋਂ ਹਸਤ ਸ਼ਿਲਪ ਕਾਲਜ ਬਟਾਲਾ ਵਿਖੇ ਕਰਵਾਏ ਬਾਲ ਉਤਸਵ ਵਿਚ ਪਠਾਨਕੋਟ ਜ਼ਿਲ੍ਹੇ ਦੀ ਦੂਜੀ ਕਿਤਾਬ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ਵਰ ਸਲਾਰੀਆ ਵਲੋਂ ਸੰਪਾਦਿਤ ਕਿਤਾਬ ਲੋਕ ਅਰਪਣ ਕੀਤੀ ਗਈ | ਇਸ ਸਮਾਗਮ ਵਿਚ ਭਾਗ ਲੈਣ ਤੋਂ ਬਾਅਦ ਸਕੂਲ ਪਹੁੰਚਣ 'ਤੇ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ਵਰ ਸਲਾਰੀਆ ਨੇ ਬੱਚਿਆਂ ਨੂੰ ਸਨਮਾਨਿਤ ਕੀਤਾ | ਸਕੂਲ ਵਲੋਂ ਪੰਜਾਬੀ ਮਾਂ ਬੋਲੀ ਨਾਲ ਜੁੜਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਪ੍ਰੋਜੈਕਟ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ਵਰ ਸਲਾਰੀਆ ਨੇ ਦੱਸਿਆ ਕਿ ਇਹ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਬੱਚਿਆਂ ਦਾ ਆਪਣਾ ਪ੍ਰੋਜੈਕਟ ਹੈ | ਜਿਸ ਵਿਚ ਬੱਚੇ ਆਪਣੀਆਂ ਮੌਲਿਕ ਰਚਨਾਵਾਂ ਪੇਸ਼ ਕਰਦੇ ਹਨ, ਜਿਨ੍ਹਾਂ ਨੂੰ ਪੰਜਾਬ ਭਵਨ ਸਰੀ ਕੈਨੇਡਾ ਵਲੋਂ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ ਤੇ ਹੁਣ ਤੱਕ ਲਗਪਗ 6000 ਬੱਚਿਆਂ ਦੀਆਂ ਰਚਨਾਵਾਂ ਛਾਪੀਆਂ ਜਾ ਚੁੱਕੀਆਂ ਹਨ | ਸਕੂਲ ਮੁਖੀ ਸਿਸਟਰ ਬਿੰਦੂ ਨੇ ਕਿਹਾ ਕਿ ਉਹ ਰਾਜੇਸ਼ਵਰ ਸਲਾਰੀਆ ਦੇ ਬਹੁਤ ਸ਼ੁਕਰਗੁਜ਼ਾਰ ਹਾਂ, ਜਿਨ੍ਹਾਂ ਵਲੋਂ ਬੱਚਿਆਂ ਨੂੰ ਮਾਂ ਬੋਲੀ ਨਾਲ ਜੁੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ | ਇਸ ਸਮੇਂ ਕੁਝ ਵਿਦਿਆਰਥੀਆਂ ਨੇ ਆਪਣੀਆਂ ਲਿਖੀਆਂ ਰਚਨਾਵਾਂ ਵੀ ਪੇਸ਼ ਕੀਤੀਆਂ | ਇਸ ਮੌਕੇ ਸਕਸ਼ਮ ਠਾਕੁਰ, ਲਕਸ਼ਬੀਰ ਅਤੇ ਰਾਧਿਕਾ ਨੂੰ ਵਿਸ਼ੇਸ਼ ਤੌਰ 'ਤੇ ਪੰਜਾਬ ਭਵਨ ਸਰੀ ਕੈਨੇਡਾ ਵਲੋਂ ਮੈਡਲ ਤੇ ਸਰਟੀਫਿਕੇਟ ਦੇ ਕੇ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ਵਰ ਸਲਾਰੀਆ ਅਤੇ ਪਿੰ੍ਰਸੀਪਲ ਸਿਸਟਰ ਬਿੰਦੂ ਵਲੋਂ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਭਾਈ ਘਨੱਈਆ ਜੀ ਵੈੱਲਫੇਅਰ ਸੁਸਾਇਟੀ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਸੁਜਾਨਪੁਰ ਸ਼ਾਹਪੁਰ ਕੰਢੀ ਸੜਕ ਦਾ 'ਅਜੀਤ' ਅਖ਼ਬਾਰ 'ਚ ਟੈਂਡਰ ਆਉਣ 'ਤੇ ਲੋਕਾਂ ਅੰਦਰ ਜਾਗੀ ਆਸ ਦੀ ਕਿਰਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।