ਪਠਾਨਕੋਟ, 19 ਜੁਲਾਈ (ਸੰਧੂ)-ਸੱਭਿਆਚਾਰਕ ਕਲਾਕਾਰ ਵੈੱਲਫੇਅਰ ਸੁਸਾਇਟੀ ਦਾ ਵਫ਼ਦ ਪ੍ਰਧਾਨ ਰਮਨ ਟਕੀ, ਉਪ ਪ੍ਰਧਾਨ ਸਾਗਰ, ਸੀਨੀਅਰ ਉਪ ਪ੍ਰਧਾਨ ਰਾਜੇਸ਼ ਦੀ ਅਗਵਾਈ ਹੇਠ ਭਾਜਪਾ ਜ਼ਿਲ੍ਹਾ ਬੁਲਾਰੇ ਤੇ ਸਮਾਜ ਭਲਾਈ ਚਿੰਤਕ ਯੋਗੇਸ਼ ਠਾਕੁਰ ਨੂੰ ਮਿਲਣ ਲਈ ਵਿਸ਼ੇਸ਼ ਤੌਰ 'ਤੇ ਪਹੁੰਚਿਆ | ਇਸ ਮੌਕੇ ਜ਼ਿਲ੍ਹਾ ਬੁਲਾਰੇ ਯੋਗੇਸ਼ ਠਾਕੁਰ ਦਾ ਹਾਲ ਹੀ ਵਿਚ ਸੁਸਾਇਟੀ ਵਲੋਂ ਸਹਿਯੋਗ ਲਈ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਯੋਗੇਸ਼ ਠਾਕੁਰ ਨੇ ਮੌਜੂਦ ਸੱਭਿਆਚਾਰਕ ਸੁਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਅੱਜ ਪਠਾਨਕੋਟ ਜ਼ਿਲ੍ਹੇ ਦੇ ਕਲਾਕਾਰਾਂ ਨੂੰ ਉਤਸ਼ਾਹਿਤ ਕਰਨ ਦੀ ਵਿਸ਼ੇਸ਼ ਲੋੜ ਹੈ | ਇਸ ਮੌਕੇ ਉਨ੍ਹਾਂ ਨੇ ਸਮਾਜ ਵਲੋਂ ਪਠਾਨਕੋਟ ਸ਼ਹਿਰ ਵਿਚ ਮਾਂ ਸਰਸਵਤੀ ਦਾ ਮੰਦਰ ਬਣਾਉਣ ਦੇ ਵਿਚਾਰ ਦੀ ਸ਼ਲਾਘਾ ਕੀਤੀ ਅਤੇ ਇਸ ਵਿਚ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ |