ਬਟਾਲਾ, 20 ਜੁਲਾਈ (ਸਤਿੰਦਰ ਸਿੰਘ)-ਬੀ.ਐੱਮ.ਐੱਸ.ਐੱਮ. ਗਰੁੱਪ ਆਫ਼ ਇੰਸਟੀਚਿਊਟ ਦੇ ਕੈਂਪਸ ਗਗਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਵਿਖੇ ਮਾਂ ਦਿਵਸ ਪਿ੍ੰਸੀਪਲ ਰਾਮੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਪ੍ਰੋਗਰਾਮ ਵਿਚ ਵੱਡੀ ਗਿਣਤੀ 'ਚ ਵਿਦਿਆਰਥੀਆਂ ਦੀਆਂ ਮਾਤਾਵਾਂ ਨੇ ਮੌਜੂਦ ਹੋ ਕੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ ਵੱਖ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਸ ਵਿਚ ਭਾਸ਼ਣ, ਗੀਤ, ਗਰੁੱਪ ਗੀਤ, ਭੰਗੜਾ, ਕਵਿਤਾਵਾਂ, ਐਕਟ ਪੇਸ਼ ਕੀਤੇ | ਉਪਰੰਤ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮਾਂ ਦਿਵਸ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਸਾਨੂੰ ਮਾਤਾ-ਪਿਤਾ ਦੀ ਆਗਿਆ ਦਾ ਪਾਲਣ ਕਰਨਾ ਚਾਹੀਦਾ ਹੈ | ਇਸ ਤੋਂ ਉਪਰੰਤ ਰਮੇਸ਼ ਕੁਮਾਰ ਨੇ ਸਾਰੇ ਵਿਦਿਆਰਥੀਆਂ ਨੂੰ ਮਾਂ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਕੋਆਰਡੀਨੇਟਰ ਮਨਦੀਪ ਕੌਰ, ਕੋਆਰਡੀਨੇਟਰ ਅਰੂਣ ਬਲਹੋਤਰਾ, ਕੋਆਰਡੀਨੇਟਰ ਗੁਰਪ੍ਰੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸਨ | ਸੰਸਥਾ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸੈਸ਼ਨ 2025-26 ਲਈ ਚੱਲ ਰਹੇ ਵੱਖ-ਵੱਖ ਕੋਰਸਾਂ ਬੀ.ਏ., ਬੀ.ਸੀ.ਏ., ਬੀ.ਐੱਡ., ਡੀ.ਐੱਲ.ਐੱਡ., ਜੀ.ਐਨ.ਐੱਮ. ਅਤੇ ਬੀ.ਐੱਸ.ਸੀ. ਨਰਸਿੰਗ ਲਈ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਛੱੁਕ ਵਿਦਿਆਰਥੀ ਕੋਰਸ ਸਬੰਧੀ ਜਾਣਕਾਰੀ ਸੰਸਥਾ ਦੇ ਪੁਰਾਣਾ ਸ਼ਾਲਾ ਅਤੇ ਕਲਾਨੌਰ ਕੈਂਪਸ ਵਿਖੇ ਸਥਾਪਿਤ ਕੀਤੇ ਗਏ ਸਹਾਇਤਾ ਬੈਂਚ ਤੋਂ ਪ੍ਰਾਪਤ ਕਰ ਸਕਦੇ ਹਨ | ਸੰਸਥਾ ਵਿਚ ਚੰਗੀਆਂ ਹੋਸਟਲ ਸੁਵਿਧਾਵਾਂ ਹੋਣ ਕਰ ਕੇ ਬਾਹਰੀ ਰਾਜਾਂ ਤੋਂ ਵਿਦਿਆਰਥੀ ਦਾਖਲਾ ਲੈ ਕੇ ਚੰਗੀ ਤਾਲੀਮ ਹਾਸਿਲ ਕਰ ਰਹੇ ਹਨ |