15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਗੁਰਮਤਿ ਪ੍ਰਚਾਰ ਲੜੀ ਤਹਿਤ ਦੋ ਰੋਜ਼ਾ ਸਮਾਗਮ ਪਿੰਡ ਧੀਦੋਵਾਲੀ ਵਿਖੇ ਹੋਇਆ

ਅਜੀਤ ਡੈਸਕ 21-07-2025
ਬਟਾਲਾ, 20 ਜੁਲਾਈ (ਸਤਿੰਦਰ ਸਿੰਘ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਦੇ ਮੁੱਖ ਪ੍ਰਬੰਧਕ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਅਤੇ ਬਾਬਾ ਤਰਨਜੀਤ ਸਿੰਘ ਖ਼ਾਲਸਾ ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਿੱਖੀ ਤੋਂ ਦੂਰ ਹੋਏ ਸਿੱਖ ਨੌਜਵਾਨਾਂ ਅਤੇ ਸੰਗਤਾਂ ਨੂੰ ਸ੍ਰੀ ਨਿਸ਼ਾਨ ਸਾਹਿਬ ਦੇ ਝੰਡੇ ਹੇਠ ਇਕੱਤਰ ਕਰਨ ਲਈ ਵਿਸ਼ੇਸ਼ ਉਪਰਾਲਾ ਕਰ ਕੇ ਪਿੰਡ-ਪਿੰਡ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ | ਇਸ ਤਹਿਤ ਕਲਾਨੌਰ ਦੇ ਪਿੰਡ ਧੀਦੋਵਾਲੀ ਵਿਖੇ 2 ਰੋਜ਼ਾ ਗੁਰਮਤਿ ਦੀਵਾਨ ਸਜਾਏ ਗਏ | ਇਨ੍ਹਾਂ ਦੀਵਾਨਾਂ ਵਿਚ ਬਾਬਾ ਤਰਨਜੀਤ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਾਜਿਆ ਖ਼ਾਲਸਾ ਬਣਨ ਲਈ ਪ੍ਰੇਰਿਆ | ਉਨ੍ਹਾਂ ਕਿਹਾ ਕਿ ਖੰਡੇ ਬਾਟੇ ਦੀ ਪਾਹੁਲ ਲੈ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ | ਬਾਬਾ ਤਰਨਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ 27 ਜੁਲਾਈ ਪਿੰਡ ਲੋਪਾ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ | ਵੱਧ ਤੋਂ ਵੱਧ ਸੰਗਤਾਂ ਅੰਮਿ੍ਤ ਦੀ ਦਾਤ ਲੈ ਕੇ ਗੁਰੂ ਵਾਲੀਆਂ ਬਣਨ | ਬਾਬਾ ਤਰਨਜੀਤ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਆ | ਉਨ੍ਹਾਂ ਦੱਸਿਆ ਕਿ ਇਹ ਗੁਰਮਤਿ ਸਮਾਗਮ ਨਿਰੋਲ ਨਿਸ਼ਕਾਮ ਹੋ ਰਹੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਭੇਟਾ ਨਹੀਂ ਲਈ ਜਾ ਰਹੀ | ਇਥੋ ਤੱਕ ਕਿ ਸਮਾਗਮਾਂ ਲਈ ਟੈਂਟ, ਸਟੇਜ ਦੀ ਤਿਆਰੀ ਅਤੇ ਸਾਊਾਡ ਆਦਿ ਵੀ ਗੁਰਦੁਆਰਾ ਤਪ ਅਸਥਾਨ ਸਾਹਿਬ ਵਲੋਂ ਹੀ ਲਗਾਇਆ ਜਾਂਦਾ ਹੈ | ਬਾਬਾ ਤਰਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਵੱਧ ਤੋਂ ਵੱਧ ਸੰਗਤਾਂ ਨੂੰ ਸਿੱਖੀ ਨਾਲ ਜ਼ੋੜਨਾ ਹੈ |
ਪਿਛਲੀ ਖ਼ਬਰ ਚੇਅਰਮੈਨ ਚੀਮਾ ਵਲੋਂ ਬੱਬੇਹਾਲੀ ਦਾ ਸੀਨੀਅਰ ਮੀਤ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ ਬਣਨ 'ਤੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਦਿ੍ਸ਼ਟੀ ਵੈਲਫ਼ੇਅਰ ਕਲੱਬ ਅਤੇ ਸਹਾਰਾ ਕਲੱਬ ਨੇ ਬੂਟਿਆਂ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।