15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਚੇਅਰਮੈਨ ਚੀਮਾ ਵਲੋਂ ਬੱਬੇਹਾਲੀ ਦਾ ਸੀਨੀਅਰ ਮੀਤ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ ਬਣਨ 'ਤੇ ਵਿਸ਼ੇਸ਼ ਸਨਮਾਨ

ਅਜੀਤ ਡੈਸਕ 21-07-2025
ਬਟਾਲਾ, 20 ਜੁਲਾਈ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਨਿਯੁਕਤ ਕਰਨ 'ਤੇ ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ ਵਲੋਂ ਆਪਣੇ ਸੀਨੀਅਰ ਸਾਥੀਆਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ, ਸਾਬਕਾ ਬਲਾਕ ਸੰਮਤੀ ਮੈਂਬਰ ਮਾਸਟਰ ਦਰਸ਼ਨ ਸਿੰਘ ਬਹਾਦਰ ਹੁਸੈਨ ਸਮੇਤ ਪਹੁੰਚ ਕੇ ਸ: ਬੱਬੇਹਾਲੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸ: ਬੱਬੇਹਾਲੀ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿਚ 'ਆਪ' ਦੀ ਸਰਕਾਰ ਬਣੀ ਹੈ, ਉਨ੍ਹਾਂ ਵਲੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਸਗੋਂ ਪੰਜਾਬ ਦਿਨੋਂ-ਦਿਨ ਜੰਗਲ ਰਾਜ ਬਣਦਾ ਜਾ ਰਿਹਾ ਹੈ | ਅਮਨ-ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ, ਪਿੰਡ-ਪਿੰਡ ਤੇ ਗਲੀ-ਗਲੀ ਵਿਚ ਸ਼ਰੇਆਮ ਨਸ਼ੇ ਵਿਕ ਰਹੇ ਹਨ, ਨੌਜਵਾਨ ਹਰ ਰੋਜ਼ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਅਤੇ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਪੰਜਾਬ ਦੇ ਲੋਕਾਂ ਦਾ ਇਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਤੇ ਉਹ ਸ਼੍ਰੋਮਣੀ ਅਕਾਲੀ ਦਲ ਦੇ 10 ਸਾਲ ਦੇ ਰਾਜ ਨੂੰ ਯਾਦ ਕਰ ਰਹੇ ਹਨ, ਜਿਸ ਵਿਚ ਪੰਜਾਬ ਦੇ ਹਰ ਵਰਗ ਨੂੰ ਸੁੱਖ-ਸਹੂਲਤਾਂ ਦਿੱਤੀਆਂ ਜਾਂਦੀਆਂ ਸਨ ਤੇ ਪੰਜਾਬ ਦਾ ਵੱਡੇ ਪੱਧਰ 'ਤੇ ਵਿਕਾਸ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਸੂਬੇ ਦੇ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਿਆ ਦੇਖਣਾ ਚਾਹੁੰਦੇ ਹਨ ਤਾਂ ਜੋ ਪੰਜਾਬ ਵਿਚ ਫਿਰ ਅਕਾਲੀ ਦਲ ਦੇ ਰਾਜ ਵਾਲੀਆਂ ਸੁੱਖ-ਸਹੂਲਤਾਂ ਦੁਬਾਰਾ ਮਿਲ ਸਕਣ ਅਤੇ ਪੰਜਾਬ ਫਿਰ ਤਰੱਕੀ ਤੇ ਖੁਸ਼ਹਾਲੀ ਦੇ ਰਾਹ 'ਤੇ ਤੁਰ ਸਕੇ | ਇਸ ਮੌਕੇ ਨਰਿੰਦਰ ਸਿੰਘ ਸੇਖ ਘੁਮਾਣ, ਮਾਸਟਰ ਸੁਖਵਿੰਦਰ ਸਿੰਘ ਚੀਮਾ, ਮਨਜੀਤ ਸਿੰਘ ਪੰਡੋਰੀ, ਮਨਜੀਤ ਸਿੰਘ ਚੀਮਾ, ਕਰਮ ਸਿੰਘ ਭੱਟੀ, ਹੀਰਾ ਸਿੰਘ ਲੱਧਾ ਮੰਡਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਐਸ.ਸੀ. ਵਿੰਗ ਹਰਦੀਪ ਸਿੰਘ ਵੈਰੋਨੰਗਲ, ਸਰਕਲ ਪ੍ਰਧਾਨ ਜਤਿੰਦਰ ਸਿੰਘ ਦੋਸਾਂਝ, ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ ਹਰਪੁਰਾ, ਡਾ. ਲਖਵਿੰਦਰ ਸਿੰਘ ਹਰਪੁਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖ਼ਾਤਾਧਾਰਕਾਂ ਦੇ ਵਿਰੋਧ ਤੋਂ ਬਾਅਦ ਬੈਂਕ ਆਫ਼ ਬੜੌਦਾ ਦੇ ਖਜ਼ਾਨਚੀ 'ਤੇ ਧੋਖਾਧੜੀ ਦਾ ਮਾਮਲਾ ਦਰਜ ਅਗਲੀ ਖ਼ਬਰ ਗੁਰਮਤਿ ਪ੍ਰਚਾਰ ਲੜੀ ਤਹਿਤ ਦੋ ਰੋਜ਼ਾ ਸਮਾਗਮ ਪਿੰਡ ਧੀਦੋਵਾਲੀ ਵਿਖੇ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।