ਧਾਰੀਵਾਲ, 20 ਜੁਲਾਈ (ਸਵਰਨ ਸਿੰਘ)-ਆਵਾਜਾਈ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਟਰੈਫ਼ਿਕ ਇੰਚਾਰਜ ਸਤਨਾਮ ਸਿੰਘ ਨੇ ਕੁਝ ਵਾਹਨ ਬਾਂਡ ਕੀਤੇ ਅਤੇ 5 ਵਾਹਨਾਂ ਦੇ ਚਲਾਨ ਕੀਤੇ ਹਨ | ਇਸ ਸਬੰਧ ਵਿਚ ਟਰੈਫ਼ਿਕ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਇਕ ਨਿੱਜੀ ਸਕੂਲ ਦੇ ਬਾਹਰੋਂ ਮੋਡੀਫ਼ਾਈਡ ਅਤੇ ਬਿਨਾਂ ਨੰਬਰੀ 10 ਮੋਟਰਸਾਈਕਲ ਬਾਂਡ ਕੀਤੇ ਹਨ | ਇਸ ਤੋਂ ਇਲਾਵਾ ਓਵਰਲੋਡਿਡ ਅਤੇ ਨਿਯਮਾਂ ਅਨੁਸਾਰ ਨਾ ਹੋਣ ਵਾਲੇ 5 ਵਾਹਨਾਂ ਦੇ ਚਲਾਨ ਕੱਟੇ ਹਨ | ਉਨ੍ਹਾਂ ਇਸ ਮੌਕੇ ਵਾਹਨ ਚਾਲਕਾਂ ਨੂੰ ਤਾੜਨਾ ਕੀਤੀ ਕਿ ਆਵਾਜਾਈ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ |