15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ੍ਰੀ ਹਰਿਮੰਦਰ ਸਾਹਿਬ ਨੂੰ ਕੋਈ ਵੀ ਨੁਕਸਾਨ ਪਹੁੰਚਾਉਣ ਦੀ ਹਿੰਮਤ ਨਹੀਂ ਕਰ ਸਕਦਾ-ਧਰਮੀ ਫ਼ੌਜੀ

ਅਜੀਤ ਡੈਸਕ 21-07-2025
ਧਾਰੀਵਾਲ, 20 ਜੁਲਾਈ (ਸਵਰਨ ਸਿੰਘ)-ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਿਵਾਰ ਵੈੱਲਫ਼ੇਅਰ ਐਸਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਧਰਮੀ ਫ਼ੌਜੀ ਨੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਇਮਾਰਤ ਨੂੰ ਆਰ.ਡੀ.ਐਕਸ. ਨਾਲ ਉਡਾਉਣ ਸਬੰਧੀ ਈਮੇਲ ਰਾਹੀਂ ਮਿਲ ਰਹੀਆਂ ਧਮਕੀਆਂ ਦੀ ਨਿੰਦਾ ਕੀਤੀ ਹੈ | ਪ੍ਰਧਾਨ ਬਲਦੇਵ ਸਿੰਘ ਧਰਮੀ ਫ਼ੌਜੀ ਨੇ ਕਿਹਾ ਕਿ ਆਰ.ਡੀ.ਐਕਸ. ਨਾਲ ਸ੍ਰੀ ਹਰਿਮੰਦਰ ਸਾਹਿਬ ਢਾਹੁਣ ਦੀ ਈਮੇਲ ਸਬੰਧੀ ਜੋ ਲੋਕ ਵੱਖ-ਵੱਖ ਏਜੰਸੀਆਂ ਤੋਂ ਜਾਂਚ ਦੀ ਮੰਗ ਕਰ ਰਹੇ ਹਨ, ਉਨ੍ਹਾਂ ਏਜੰਸੀਆਂ ਤੋਂ ਜੂਨ 1984 ਦੇ ਫ਼ੌਜੀ ਹਮਲੇ ਦੀ ਜਾਂਚ ਦੀ ਮੰਗ ਵੀ ਰੱਖੀ ਜਾਵੇ | ਪ੍ਰਧਾਨ ਨੇ ਕਿਹਾ ਕਿ ਆਰ.ਡੀ.ਐਕਸ. ਈਮੇਲ ਸਬੰਧੀ ਰਾਜਨੀਤਿਕ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ 2027 ਦੌਰਾਨ ਸਿਆਸੀ ਰੋਟੀਆਂ ਛੇਕ ਕੇ ਵੋਟਰਾਂ ਨੂੰ ਗੁੰਮਰਾਹ ਕਰਨ ਵਿਚ ਲੱਗੇ ਹੋਏ ਹਨ, ਜਦਕਿ 2027 ਦੀਆਂ ਵੋਟਾਂ ਦੌਰਾਨ ਧਰਮੀ ਫ਼ੌਜੀ ਜੂਨ 1984 ਦੇ ਫ਼ੌਜੀ ਹਮਲੇ ਦੇ ਮੁੱਦੇ ਲੈ ਕੇ ਸਵਾਲ ਖੜ੍ਹੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਉਡਾਉਣ ਦੀ ਕੋਈ ਵੀ ਹਿੰਮਤ ਨਹੀਂ ਕਰ ਸਕਦਾ, ਕਿਉਂਕਿ ਸਿੱਖ ਕੌਮ ਨੇ ਇਤਿਹਾਸ ਵਿਚ ਹਮਲਾ ਕਰਨ ਵਾਲਿਆਂ ਨੂੰ ਸੰਸਾਰ ਤੋਂ ਉੱਪਰ ਹੀ ਰਸਤਾ ਦਿਖਾਇਆ ਅਤੇ ਦੁਨੀਆਂ 'ਤੇ ਨਹੀਂ ਰਹਿਣ ਦਿੱਤਾ | ਪ੍ਰਧਾਨ ਬਲਦੇਵ ਸਿੰਘ ਧਰਮੀ ਫ਼ੌਜੀ ਨੇ ਕਿਹਾ ਕਿ ਧਰਮੀ ਫ਼ੌਜੀਆਂ ਵਲੋਂ 41 ਸਾਲਾਂ ਦੌਰਾਨ ਕਈ ਵਾਰ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੂੰ ਮੰਗ ਪੱਤਰ ਸੌਂਪਦੇ ਹੋਏ ਮੰਗ ਕੀਤੀ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕਰਨ ਕਰਵਾਉਣ ਅਤੇ ਹਮਾਇਤ ਕਰਨ ਵਾਲਿਆਂ ਨੂੰ ਤੱਥਾਂ ਤਹਿਤ ਉਜਾਗਰ ਕੀਤਾ ਜਾਵੇ, ਪਰ ਕੁਰਸੀਆਂ ਦਾ ਨਿੱਘ ਮਾਨਣ ਦੀ ਖਾਤਰ ਇਨ੍ਹਾਂ ਲੋਕਾਂ ਵਲੋਂ ਜੂਨ 1984 ਦੇ ਹਮਲੇ ਬਾਰੇ ਕੁਝ ਨਾ ਬੋਲਣਾ, ਇਹ ਸੰਕੇਤ ਦਿੰਦਾ ਹੈ ਕਿ ਇਹ ਸਭ ਕੁਝ ਰਾਜਨੀਤਿਕ ਪਾਰਟੀਆਂ ਤੇ ਧਾਰਮਿਕ ਆਗੂਆਂ ਦੀ ਮਿਲੀਭੁਗਤ ਨਾਲ ਹੋਇਆ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਦਾ ਪਿੰਡ ਲੇਹਲ ਦੀ ਚਰਚ ਵਿਖੇ ਸਨਮਾਨ ਅਗਲੀ ਖ਼ਬਰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 10 ਮੋਟਰਸਾਈਕਲ ਜ਼ਬਤ ਅਤੇ 5 ਸਕੂਲੀ ਵਾਹਨਾਂ ਦੇ ਚਲਾਨ ਕੱਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।