ਬਟਾਲਾ, 20 ਜੁਲਾਈ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਅੱਜ ਪਾਸਟਰ ਰਾਜੂ ਰੰਗੀਲਾ ਮਨਿਸਟਰੀ (ਚਰਚ) ਪਿੰਡ ਲੇਹਲ ਵਿਖੇ ਸਾਬਾ ਭੱਟੀ ਜ਼ਿਲ੍ਹਾ ਜਨਰਲ ਸਕੱਤਰ ਘੱਟ ਗਿਣਤੀ ਆਮ ਆਦਮੀ ਪਾਰਟੀ ਦੇ ਨਾਲ ਹਾਜ਼ਰੀ ਲਗਵਾਈ | ਉਨ੍ਹਾਂ ਪ੍ਰਭੂ ਦੀ ਭਗਤੀ ਵਿਚ ਜੁੜੀ ਹੋਈ ਸਾਰੀ ਸੰਗਤ ਦੇ ਦਰਸ਼ਨ ਕੀਤੇ | ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਸਭਾ ਵਿਚ ਇਕੱਠੇ ਹੋਏ ਸਾਰੀ ਹੀ ਸੰਗਤਾਂ ਨੂੰ ਪ੍ਰਭੂ ਦੇ ਨਾਲ ਜੁੜਨ 'ਤੇ ਵਧਾਈ ਦਿੱਤੀ ਤੇ ਕਿਹਾ ਕਿ ਰੱਬ ਨਾਲ ਜੁੜਨਾ ਬਹੁਤ ਹੀ ਵੱਡੀ ਗੱਲ ਹੈ, ਜੋ ਵੀ ਪ੍ਰਭੂ ਦੀ ਸ਼ਰਨ ਵਿਚ ਆਉਂਦਾ ਹੈ, ਉਨ੍ਹਾਂ ਨੂੰ ਜ਼ਿੰਦਗੀ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਨਾਲ ਲੜਨ ਦੀ ਤਾਕਤ ਮਿਲਦੀ ਹੈ | ਚਰਚ ਦੇ ਮੁੱਖ ਪ੍ਰਬੰਧਕਾਂ ਵਲੋਂ ਜੋਬਨ ਰੰਧਾਵਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਨ੍ਹਾਂ ਨੇ ਇਸ ਦਿੱਤੇ ਪਿਆਰ ਸਤਿਕਾਰ ਦੇ ਲਈ ਉਨ੍ਹਾਂ ਧੰਨਵਾਦ ਕੀਤਾ |