15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸੰਤ ਨਿਰੰਕਾਰੀ ਮਿਸ਼ਨ ਵਲੋਂ ਲਗਾਏ ਕੈਂਪ ਵਿਚ 210 ਯੂਨਿਟ ਖੂਨ ਕੀਤਾ ਇਕੱਠਾ

ਅਜੀਤ ਡੈਸਕ 21-07-2025
ਬਟਾਲਾ, 20 ਜੁਲਾਈ (ਸਤਿੰਦਰ ਸਿੰਘ)-ਸਮਾਜ ਸੇਵਾ, ਪਿਆਰ ਅਤੇ ਭਾਈਚਾਰੇ ਦੀ ਭਾਵਨਾ ਨੂੰ ਉਜਾਗਰ ਕਰਦੇ ਹੋਏ ਸੰਤ ਨਿਰੰਕਾਰੀ ਮਿਸ਼ਨ ਨੇ ਸੰਤ ਨਿਰੰਕਾਰੀ ਸਤਿਸੰਗ ਭਵਨ ਗਾਂਧੀ ਨਗਰ ਬਟਾਲਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿੱਥੇ ਮਿਸ਼ਨ ਦੇ ਸ਼ਰਧਾਲੂਆਂ, ਨਾਲ ਲਗਦੀਆਂ ਸ਼ਾਖਾਵਾਂ ਅਤੇ ਲੋਕਾਂ ਨੇ ਖੂਨ ਦਾਨ ਕਰ ਕੇ ਯੋਗਦਾਨ ਪਾਇਆ | ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਇਸ ਮੌਕੇੇ ਵਿਸ਼ੇਸ਼ ਤੌਰ 'ਤੇ ਪਹੁੰਚੇ | ਕੈਂਪ ਦਾ ਉਦਘਾਟਨ ਕਰਦੇ ਹੋਏ ਸ਼੍ਰੀ ਰਾਜ ਸੇਠੀ, ਗਿਆਨ ਪ੍ਰਚਾਰਕ ਅੰਮਿ੍ਤਸਰ ਨੇ ਕਿਹਾ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਮਹਾਰਾਜ ਸੱਚ ਦੇ ਗਿਆਨ ਰਾਹੀਂ ਸਮਾਜ ਨੂੰ ਅੰਧਵਿਸ਼ਵਾਸੀ ਵਿਸ਼ਵਾਸਾਂ ਅਤੇ ਬੁਰਾਈਆਂ ਤੋਂ ਮੁੱਕਤ ਕਰ ਰਹੇ ਹਨ ਅਤੇ ਨਸ਼ਾ ਛੁਡਾਊ, ਸਾਦੇ ਵਿਆਹ ਅਤੇ ਨੌਜਵਾਨਾਂ ਨੂੰ ਸਾਕਾਰਾਤਮਕ ਸੋਚ ਨਾਲ ਜੋੜਨ ਵਰਗੀਆਂ ਲੋਕ ਭਲਾਈ ਮੁਹਿੰਮਾਂ ਰਾਹੀਂ ਮਨੁੱਖਤਾ ਨੂੰ ਪ੍ਰੇਰਿਤ ਕਰ ਰਹੇ ਹਨ | ਇਸ ਖੂਨਦਾਨ ਕੈਂਪ ਵਿਚ ਸਿਵਲ ਹਸਪਤਾਲ ਬਟਾਲਾ ਤੇ ਗੁਰਦਾਸਪੁਰ ਅਤੇ ਗੁਰੂ ਨਾਨਕ ਹਸਪਤਾਲ ਅੰਮਿ੍ਤਸਰ ਦੀ ਟੀਮ ਨੇ 210 ਯੂਨਿਟ ਖੂਨ ਇਕੱਠਾ ਕੀਤਾ | ਬਟਾਲਾ ਬ੍ਰਾਂਚ ਦੇ ਮੁਖੀ ਲਖਵਿੰਦਰ ਸਿੰਘ ਅਤੇ ਡਾਇਰੈਕਟਰ ਹਰਭਜਨ ਲਾਲ ਨੇ ਇਸ ਖੂਨਦਾਨ ਕੈਂਪ ਨੂੰ ਸਫ਼ਲ ਬਣਾਉਣ ਵਿਚ ਸਹਿਯੋਗ ਦੇਣ ਲਈ ਸਾਰਿਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਪਿੰਡ ਬੋਪਾਰਾਏ 'ਚ 8ਵੇਂ ਪਾਤਿਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਦਾ ਪਿੰਡ ਲੇਹਲ ਦੀ ਚਰਚ ਵਿਖੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।