ਊਧਨਵਾਲ, 20 ਜੁਲਾਈ (ਪਰਗਟ ਸਿੰਘ)-ਪਿੰਡ ਬੋਪਾਰਾਏ 'ਚ 8ਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਡੀਕਲ ਅਤੇ ਖੂਨਦਾਨ ਕੈਂਪ ਲਗਾਇਆ ਗਿਆ | ਪਿੰਡ ਦੇ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਇਸ ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕੀਤਾ | ਉਨ੍ਹਾਂ ਸਰਪੰਚ ਅਤੇ ਡਾਕਟਰਾਂ ਦੀਆਂ ਟੀਮਾਂ ਨੂੰ ਕੈਂਪ ਲਗਾਉਣ ਦੀ ਸ਼ਾਲਾਘਾ ਕੀਤੀ | ਏ.ਆਰ. ਮਲਟੀਸਪੈਸ਼ਲਿਟੀ ਹਸਪਤਾਲ ਅੱਡਾ ਧੰਦੋਈ ਅਤੇ ਸਰਕਾਰੀ ਹਸਪਤਾਲ ਊਧਨਵਾਲ ਦੇ ਡਾਕਟਰਾਂ ਦੀਆਂ ਟੀਮਾਂ ਨੇ ਪਿੰਡ ਦੇ ਲੋਕਾਂ ਦੇ ਕਾਲੇ ਪੀਲੀਏ, ਸ਼ੂਗਰ, ਮਲੇਰੀਆ ਆਦਿ ਖੂਨ ਦੀ ਜਾਂਚ ਕੀਤੀ ਅਤੇ ਦਵਾਈਆਂ ਦਿੱਤੀਆਂ | ਇਸ ਤੋਂ ਬਾਅਦ ਖੂਨ ਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 15 ਲੋਕਾਂ ਨੇ ਖੂਨ ਦਾਨ ਕੀਤਾ | ਇਸ ਮੌਕੇ ਸਰਪੰਚ ਪਰਮਜੀਤ ਸਿੰਘ, ਡਾ. ਜੀਵਨ ਜੋਤੀ ਬਜੋਤਰਾ, ਬਾਬਾ ਹੀਰਾ ਸਿੰਘ, ਗਿਆਨੀ ਕਰਤਾਰ ਸਿੰਘ, ਸੁੱਖਾ ਸਿੰਘ ਠੇਕੇਦਾਰ, ਸਰਜੀਤ ਸਿੰਘ ਵਾਹਲਾ, ਸੁਖਦੀਪ ਸਿੰਘ, ਹਰਜੀਤ ਸਿੰਘ, ਦਲਬੀਰ ਸਿੰਘ, ਮੇਜਰ ਸਿੰਘ, ਪਾਲ ਸਿੰਘ, ਮਹਿਤਾਬ ਸਿੰਘ, ਗੁਰਨੂਰ ਸਿੰਘ, ਹੁਸਨਪ੍ਰੀਤ ਸਿੰਘ, ਹਰਕੀਰਤ ਸਿੰਘ, ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ |