15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੰਜਾਬ ਸਰਕਾਰ ਨੇ ਆਰ.ਐੱਮ.ਪੀ. ਡਾਕਟਰਾਂ ਦਾ ਮਸਲਾ ਠੰਢੇ ਬਸਤੇ 'ਚ ਪਾਇਆ-ਡਾ. ਗੁਰਨੇਕ ਸਿੰਘ, ਡਾ. ਸਤਨਾਮ ਸਿੰਘ ਕੰਡੀਲਾ

ਅਜੀਤ ਡੈਸਕ 21-07-2025
ਹਰਚੋਵਾਲ, 20 ਜੁਲਾਈ (ਢਿੱਲੋਂ, ਭਾਮ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸਰਕਲ ਹਰਚੋਵਾਲ ਪ੍ਰਧਾਨ ਡਾਕਟਰ ਗੁਰਨੇਕ ਸਿੰਘ ਹਰਚੋਵਾਲ ਅਤੇ ਜਨਰਲ ਸਕੱਤਰ ਡਾਕਟਰ ਸਤਨਾਮ ਸਿੰਘ ਕੰਡੀਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਡੇ ਮਸਲੇ ਨੂੰ ਠੰਡੇ ਬਸਤੇ ਵਿਚ ਪਾ ਦਿੱਤਾ ਹੈ, ਪਰ ਜੋ ਸਾਡੇ ਨਾਲ ਵੋਟਾਂ ਵੇਲੇ ਵਾਅਦਾ ਕੀਤਾ ਸੀ, ਸਰਕਾਰ ਦੇ ਤਿੰਨ ਸਾਲ ਬੀਤ ਜਾਣ 'ਤੇ ਵੀ ਸਾਡੇ ਮਸਲੇ ਨੂੰ ਹੱਲ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਡੇ ਮਸਲੇ ਨੂੰ ਸੁਲਝਾਉਣ ਵਿਚ ਪਹਿਲ ਕਦਮੀ ਕਰੇ ਤਾਂ ਜੋ ਅਸੀਂ ਆਪਣੀ ਪ੍ਰੈਕਟਿਸ ਸਚਾਰੂ ਢੰਗ ਨਾਲ ਕਰ ਸਕੀਏ | ਡਾ. ਸਤਨਾਮ ਸਿੰਘ ਕੰਡੀਲਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੇ ਨਾਲ ਕੀਤਾ ਵਾਅਦਾ ਪੂਰਾ ਨਾ ਕੀਤਾ ਤਾਂ ਆਉਣ ਵਾਲੀਆਂ ਚੋਣਾਂ ਵਿਚ ਸਮੂਹ ਯੂਨੀਅਨ ਦੇ ਮੈਂਬਰ ਆਮ ਆਦਮੀ ਪਾਰਟੀ ਦਾ ਡੱਟ ਕੇ ਵਿਰੋਧ ਕਰਨਗੇ | ਇਸ ਮੌਕੇ ਡਾ. ਅਵਤਾਰ ਸਿੰਘ, ਡਾ. ਭੁਪਿੰਦਰ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਡਾ. ਦਿਲਬਾਗ ਸਿੰਘ ਪੰਨੂ, ਡਾ. ਰਛਪਾਲ ਸਿੰਘ ਵਰਿਆਂ ਕੈਸ਼ੀਅਰ ਤੇ ਹੋਰ ਡਾਕਟਰ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਬੱਦੋਵਾਲ 'ਚ ਬਾਬਾ ਬਾਵਾ ਮੱਲ ਜੀ ਦੇ ਦਰਬਾਰ 'ਤੇ ਸਾਲਾਨਾ ਸੱਭਿਆਚਾਰਕ ਮੇਲਾ 30 ਨੂੰ ਅਗਲੀ ਖ਼ਬਰ ਗੁਰੂ ਹਰਿ ਰਾਇ ਇੰਟੈਲੀਜੈਂਸ ਟ੍ਰੇਯਰ ਸਕੂਲ ਪੰਜਗਰਾਈਆਂ 'ਚ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।