ਅੱਚਲ ਸਾਹਿਬ, 20 ਜੁਲਾਈ (ਗੁਰਚਰਨ ਸਿੰਘ)-ਨਜ਼ਦੀਕੀ ਪਿੰਡ ਬੱਦੋਵਾਲ 'ਚ ਬਾਬਾ ਬਾਵਾ ਮੱਲ ਜੀ ਦੇ ਦਰਬਾਰ 'ਤੇ ਸਾਲਾਨਾ ਸੱਭਿਆਚਾਰਕ ਮੇਲਾ 30 ਜੁਲਾਈ ਨੂੰ ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸਾ. ਸਰਪੰਚ ਹਰਦੇਵ ਸਿੰਘ ਬੱਦੋਵਾਲ, ਸਾ. ਸਰਪੰਚ ਹਰਜੀਤ ਸਿੰਘ ਪਰਮਾਰ ਨੇ ਦੱਸਿਆ ਕਿ ਇਹ ਮੇਲਾ ਸਮੂਹ ਨਗਰ ਨਿਵਾਸੀਆਂ ਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰਧਾਨ ਬਚਿੱਤਰ ਸਿੰਘ, ਮੀਤ ਪ੍ਰਧਾਨ ਨਰਿੰਦਰ ਸਿੰਘ, ਨੰਬਰਦਾਰ ਬਲਵਿੰਦਰ ਸਿੰਘ, ਨੰਬਰਦਾਰ ਸੰਦੀਪ ਸਿੰਘ, ਪ੍ਰਧਾਨ ਦਲਬੀਰ ਸਿੰਘ, ਸਰਪੰਚ ਸੁਖਵੰਤ ਕੌਰ, ਤੀਰਥ ਸਿੰਘ, ਗੁਰਦਾਸ ਸਿੰਘ, ਮੁਖ਼ਤਿਆਰ ਸਿੰਘ, ਮਹਿਤਾਬ ਸਿੰਘ, ਜਸਕਰਨ ਸਿੰਘ, ਸਤਨਾਮ ਸਿੰਘ, ਬਾਬਾ ਹਰਪ੍ਰੀਤ ਸਿੰਘ, ਨੰਬਰਦਾਰ ਸਰਬਜੀਤ ਸਿੰਘ, ਪੰਚ ਸਰਬਜੀਤ ਸਿੰਘ, ਅਜੀਤ ਸਿੰਘ, ਜਰਨੈਲ ਸਿੰਘ, ਜਗਰੁਪ ਸਿੰਘ, ਸਤਨਾਮ ਸਿੰਘ ਬਾਜਵਾ, ਸਤਨਾਮ ਡੁਬਈ, ਹਰਮਨ ਗਿੱਲ, ਯਾਦਵਿੰਦਰ ਸਿੰਘ, ਭਿੰਦਾ ਪੇਂਟਰ, ਤਰਸੇਮ ਸਿੰਘ, ਸੁਖਦੇਵ ਸਿੰਘ, ਗੁਰਭੇਜ ਸਿੰਘ, ਸੁਲੱਖਣ ਸਿੰਘ, ਅਮਰੀਕ ਸਿੰਘ ਆਦਿ ਨੇ ਦੱਸਿਆ ਕਿ ਮੇਲੇ ਵਿਚ ਪ੍ਰਸਿੱਧ ਗਾਇਕ ਜੋੜੀ ਵੀਰ ਸੁਖਵੰਤ ਤੇ ਬੀਬਾ ਰਣਜੀਤ ਰੈਨੂੰ, ਅਮਰੀਕ ਬੱਲ, ਮਨਜੀਤ ਸੋਨੀਆ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰਨਗੇ |