ਅੱਚਲ ਸਾਹਿਬ, 20 ਜੁਲਾਈ (ਗੁਰਚਰਨ ਸਿੰਘ)-ਗੁਰੂ ਘਰ ਵਿਚ ਵੱਡੇ ਅਹੁਦਿਆਂ 'ਤੇ ਹੰੁਦਿਆਂ ਵੀ ਗੁਰੂ ਦੇ ਭੈ ਵਿਚ ਰਹਿ ਕੇ ਸੇਵਾ ਨਿਭਾਉਣ ਵਾਲਿਆਂ ਨੂੰ ਗੁਰੂ ਬਖਸ਼ਿਸ਼ਾਂ, ਰਹਿਮਤਾਂ ਤੇ ਤਰੱਕੀਆਂ ਨਾਲ ਨਿਵਾਜ਼ਦਾ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਬਤੌਰ ਅਕਾਊਾਟੈਂਟ ਸੇਵਾ ਨਿਭਾਅ ਰਹੇ ਕੰਵਲਪ੍ਰੀਤ ਸਿੰਘ ਦੌਲਤਪੁਰ ਦੇ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਦੇ ਮੈਨੇਜਰ ਬਣਨ 'ਤੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਦੇ ਮੈਨੇਜਰ ਮਲਕੀਅਤ ਸਿੰਘ ਬਸਰਾਵਾਂ ਤੇ ਸਟਾਫ਼ ਵਲੋਂ ਰੱਖੇ ਸਮਾਗਮ ਦੌਰਾਨ ਕੀਤਾ | ਜਥੇ: ਗੁਰਨਾਮ ਸਿੰਘ ਜੱਸਲ ਨੇ ਕਵਲਪ੍ਰੀਤ ਸਿੰਘ ਦੌਲਤਪੁਰ ਵਲੋਂ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸੇਵਾਦਾਰ ਭਰਤੀ ਹੋ ਕੇ ਅਕਾਊਾਟੈਂਟ ਤੱਕ ਦੇ ਸਫ਼ਰ ਦੌਰਾਨ ਨਿਭਾਈਆਂ ਸੇਵਾਵਾਂ ਦੀ ਸ਼ਾਲਾਘਾ ਕੀਤੀ | ਇਸ ਮੌਕੇ ਗ੍ਰੰਥੀ ਭਾਈ ਨਾਨਕ ਸਿੰਘ ਵਲੋਂ ਅਰਦਾਸ ਕਰ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਜਥੇ: ਗੁਰਨਾਮ ਸਿੰਘ ਜੱਸਲ, ਮੈਨੇਜਰ ਮਲਕੀਅਤ ਸਿੰਘ ਬਸਰਾਵਾਂ ਅਤੇ ਸਟਾਫ਼ ਨੇ ਭਾਵੁਕ ਹੁੰਦਿਆਂ ਕਵਲਪ੍ਰੀਤ ਸਿੰਘ ਦੌਲਤਪੁਰ ਨੂੰ ਸਨਮਾਨਿਤ ਕੀਤਾ | ਇਸ ਮੌਕੇ ਭਾਈ ਕਰਮਜੀਤ ਸਿੰਘ ਗ੍ਰੰਥੀ, ਹਰਵਿੰਦਰ ਸਿੰਘ ਜਫਰਵਾਲ, ਜਤਿੰਦਰਪਾਲ ਸਿੰਘ ਵਿੱਕੀ, ਪੰਥਜੀਤ ਸਿੰਘ ਪ੍ਰਚਾਰਕ, ਭਾਈ ਮੋਹਨ ਸਿੰਘ ਬੁੱਢਾ ਕੋਟ ਕਵੀਸ਼ਰ, ਭਾਈ ਗੁਰਪਿੰਦਰ ਸਿੰਘ ਪ੍ਰਚਾਰਕ, ਭਾਈ ਤਰਸੇਮ ਸਿੰਘ ਸੇਖਵਾਂ, ਭਾਈ ਗੁਰਦੇਵ ਸਿੰਘ ਲੱਧਾ ਮੁੰਡਾ, ਸੰਤੋਖ ਸਿੰਘ ਭੰਬੋਈ, ਕਿਰਪਾਲ ਸਿੰਘ, ਭਾਈ ਰਾਮ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |