15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੰਜਾਬ ਦੇ ਲੋਕਾਂ ਦਾ ਰਵਾਇਤੀ ਪਾਰਟੀ ਤੋਂ ਹੋਇਆ ਮੋਹ ਭੰਗ, ਖੇਤਰੀ ਪਾਰਟੀ 'ਤੇ ਲੋਕ ਕਰਦੇ ਨੇ ਵਿਸ਼ਵਾਸ-ਸੰਧੂ

ਅਜੀਤ ਡੈਸਕ 21-07-2025
ਗੁਰਦਾਸਪੁਰ, 20 ਜੁਲਾਈ (ਅਸ਼ੋਕ ਸ਼ਰਮਾ)-ਸੀਨੀਅਰ ਨੌਜਵਾਨ ਅਕਾਲੀ ਆਗੂ ਬਲਜੀਤ ਸਿੰਘ ਸੰਧੂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਲੋਕ ਕਾਫ਼ੀ ਪ੍ਰਭਾਵਿਤ ਹੋ ਰਹੇ ਹਨ ਅਤੇ ਲੋਕ ਰਵਾਇਤੀ ਪਾਰਟੀ ਤੋਂ ਮੁੱਖ ਮੋੜ ਕੇ ਖੇਤਰੀ ਪਾਰਟੀ ਵੱਲ ਝੁਕਾਅ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਰਵੀ ਮੋਹਨ ਸੀਨੀਅਰ ਅਕਾਲੀ ਆਗੂ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਹੋਣ ਕਰਕੇ ਲੋਕ ਉਨ੍ਹਾਂ ਨਾਲ ਧੜਾਧੜ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਨੇ ਹਮੇਸ਼ਾ ਪੰਜਾਬ ਦੇ ਭਲੇ ਲਈ ਕੰਮ ਕੀਤੇ ਹਨ ਅਤੇ ਪੰਜਾਬ ਅੰਦਰ ਜਿੰਨਾ ਵੀ ਪਹਿਲਾਂ ਵਿਕਾਸ ਹੋਇਆ ਹੈ, ਉਹ ਸ਼ੋ੍ਰਮਣੀ ਅਕਾਲੀ ਦਲ ਦੀ ਦੇਣ ਹੈ | ਉਨ੍ਹਾਂ ਦੱਸਿਆ ਕਿ ਆਪ ਪਾਰਟੀ ਨੇ ਤਿੰਨ ਸਾਲ ਦੇ ਸਮੇਂ 'ਚ ਲੋਕਾਂ ਨੰੂ ਗੁੰਮਰਾਹ ਕੀਤਾ ਹੈ ਅਤੇ ਇਨ੍ਹਾਂ ਦੇ ਰਾਜ ਅੰਦਰ ਕ੍ਰਾਈਮ ਨੇ ਵਾਧਾ ਕੀਤਾ ਹੈ, ਜਿਸ ਨਾਲ ਕਿਸੇ ਦੀ ਜਾਨ ਸੁਰੱਖਿਅਤ ਨਹੀਂ ਹੈ | ਉਨ੍ਹਾਂ ਨੇ ਬੜੇ ਮਾਣਮੱਤੇ ਨਾਲ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦੀ ਵੱਡੇ ਪੱਧਰ 'ਤੇ ਜਿੱਤ ਹੋਵੇਗੀ ਅਤੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੰੂ ਦੇਖਣ ਲਈ ਲੋਕ ਉਤਾਵਲੇ ਹੋਏ ਹਨ |
ਪਿਛਲੀ ਖ਼ਬਰ ਨਸ਼ਾ ਮੁਕਤੀ ਯਾਤਰਾ ਨੰੂ ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਮਿਲ ਰਿਹਾ ਵੱਡਾ ਹੁੰਗਾਰਾ-ਬਹਿਲ ਅਗਲੀ ਖ਼ਬਰ ਕਾਲਜ ਵਿਖੇ ਅੰਤਰਰਾਸ਼ਟਰੀ ਇਨਸਾਫ਼ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।