ਗੁਰਦਾਸਪੁਰ, 20 ਜੁਲਾਈ (ਚੱਕਰਾਜਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੰੂ ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਵੱਡਾ ਹੁੰਗਾਰਾ ਮਿਲ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵਲੋਂ ਪਿੰਡ ਦਿਓਲ, ਕਾਲਾ ਨੰਗਲ, ਚੱਕ ਅਰਾਈਆਂ ਅਤੇ ਮਸੀਤ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਤੇ ਲੋਕਾਂ ਦੇ ਇਕੱਠ ਨੰੂ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦੇ ਉਦੇਸ਼ ਸੂਬੇ ਦੇ ਨੌਜਵਾਨਾਂ ਨੰੂ ਨਸ਼ਿਆਂ ਦੀ ਲਪੇਟ ਵਿਚੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੰੂ ਰੌਸ਼ਨ ਭਵਿੱਖ ਵੱਲ ਲਿਜਾਣਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਖ਼ਿਲਾਫ਼ ਜੰਗ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ | ਉਨ੍ਹਾਂ ਖ਼ਾਸ ਕਰਕੇ ਨੌਜਵਾਨਾਂ ਨੰੂ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੰੂ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿਚ ਸਰਗਰਮ ਭੂਮਿਕਾ ਨਿਭਾਉਣ | ਇਸ ਮੌਕੇ ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਟਰੱਸਟੀ ਤੇ ਬਲਾਕ ਪ੍ਰਧਾਨ ਹਿਤੇਸ਼ ਮਹਾਜਨ, ਸਰਪੰਚ ਦਿਓਲ ਤਰਸੇਮ ਸਿੰਘ, ਸਰਪੰਚ ਕਾਲਾ ਨੰਗਲ ਸੁਖਵਿੰਦਰ ਸਿੰਘ, ਸਰਪੰਚ ਚੱਕ ਅਰਾਈਆਂ ਹਰਦੀਪ ਸਿੰਘ, ਸਰਪੰਚ ਮਸੀਤ ਤਰਸੇਮ ਪਾਲ ਆਦਿ ਵੀ ਹਾਜ਼ਰ ਸਨ |