ਗੁਰਦਾਸਪੁਰ, 20 ਜੁਲਾਈ (ਚੱਕਰਾਜਾ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਅਧੀਨ ਪੈਂਦੇ ਪਿੰਡ ਵਾੜਾ, ਭੱਟੀਆ, ਚੱਕ ਅਰਾਈਆਂ ਅਤੇ ਹਰਦੋਛੰਨੀ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਜਾਗਰੂਕਤਾ ਸਭਾਵਾਂ ਦਾ ਇਕੱਠ ਕੀਤਾ ਗਿਆ | ਇਨ੍ਹਾਂ ਦੀ ਅਗਵਾਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਕਰ ਰਹੇ ਸਨ | ਉਨ੍ਹਾਂ ਸਭਾਵਾਂ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਨੌਜਵਾਨਾਂ ਨੰੂ ਨਸ਼ਿਆਂ ਦੀ ਦਲਦਲ 'ਚੋਂ ਬਾਹਰ ਕੱਢ ਕੇ ਤੰਦਰੁਸਤ ਤੇ ਖੁਸ਼ਹਾਲ ਜੀਵਨ ਦੇਣਾ ਹੈ | ਪੰਜਾਬ ਸਰਕਾਰ ਨਸ਼ਿਆਂ ਦੇ ਖਿਲਾਫ਼ ਛੇੜੀ ਜੰਗ ਨੰੂ ਪੂਰੀ ਤਰ੍ਹਾਂ ਗੰਭੀਰਤਾ ਨਾਲ ਲੈ ਰਹੀ ਹੈ | ਇਸ ਨਾਲ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਫੈਲਾਉਣਾ ਬਹੁਤ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੰੂ ਖੇਡਾਂ ਨਾਲ ਜੋੜਨ ਲਈ ਪੰਜਾਬ ਅੰਦਰ 13 ਹਜ਼ਾਰ ਦੇ ਕਰੀਬ ਖੇਡ ਸਟੇਡੀਅਮ ਬਣਾਏ ਜਾਣਗੇ | ਜਿਨ੍ਹਾਂ 'ਚੋਂ 3083 ਸਟੇਡੀਅਮ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ | ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਭਾਰਤ ਭੂਸ਼ਣ, ਕੋਆਰਡੀਨੇਟਰ ਨੀਰਜ ਸਲਹੋਤਰਾ, ਟਰੱਸਟੀ ਬਲਾਕ ਪ੍ਰਧਾਨ ਹਿਤੇਸ਼ ਮਹਾਜਨ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਬਲਾਕ ਪ੍ਰਧਾਨ ਰਣਜੀਤ ਸਿੰਘ, ਰਾਣਾ ਬੱਬਰੀ, ਕੋਆਰਡੀਨੇਟਰ ਸਿੱਖਿਆ ਅਸ਼ਵਨੀ ਕੁਮਾਰ, ਸਰਪੰਚ ਧਰਮਪਾਲ, ਸਰਪੰਚ ਮੁਨੀਸ਼ ਕੁਮਾਰ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਬਲਜੀਤ ਕੁਮਾਰ ਤੋਂ ਇਲਾਵਾ ਹੋਰ ਵਰਕਰ ਤੇ ਆਗੂ ਹਾਜ਼ਰ ਸਨ |