ਬਟਾਲਾ, 20 ਜੁਲਾਈ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਅੱਜ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜੀ ਗੁਰਦਾਸ ਨੰਗਲ ਵਿਖੇ ਪਹੁੰਚ ਕੇ ਪਲਵਿੰਦਰ ਸਿੰਘ ਲੰਬੜਦਾਰ ਸਾਬਕਾ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਅਤੇ ਕੌਂਸਲਰ ਬਟਾਲਾ ਵਲੋਂ ਸਿਰੋਪਾਓ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਲੰਬੜਦਾਰ ਵਲੋਂ ਜਥੇਦਾਰ ਲੰਗਾਹ ਨੂੰ ਜਿੱਥੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ, ਉਥੇ ਨਾਲ ਹੀ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਥੇਦਾਰ ਲੰਗਾਹ ਦੇ ਪ੍ਰਧਾਨ ਬਣਨ ਨਾਲ ਜ਼ਿਲ੍ਹੇ ਅੰਦਰ ਅਕਾਲੀ ਦਲ ਦੇ ਵਰਕਰਾਂ ਅੰਦਰ ਵੱਡਾ ਜੋਸ਼ ਵੇਖਣ ਨੂੰ ਮਿਲਿਆ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਜਥੇਦਾਰ ਲੰਗਾਹ ਦੀ ਅਗਵਾਈ ਵਿਚ ਜਿੱਤ ਦੇ ਝੰਡੇ ਦਰਜ ਕਰਨਗੇ | ਇਸ ਮੌਕੇ ਜਥੇਦਾਰ ਲੰਗਾਹ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ, ਵਿਕਾਸ, ਨੌਜਵਾਨਾਂ ਨੂੰ ਰੁਜਗਾਰ ਅਤੇ ਹਰ ਵਰਗ ਦੇ ਸਨਮਾਨ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਅੱਗੇ ਲਿਆਉਣ ਲਈ ਵਰਕਰ ਸਿਰਤੋੜ ਯਤਨ ਕਰਨ, ਜੋ ਸਮੇਂ ਦੀ ਮੁੱਖ ਲੋੜ ਹੈ | ਜਥੇਦਾਰ ਲੰਗਾਹ ਵਲੋਂ ਲੰਬੜਦਾਰ ਦਾ ਸਨਮਾਨ ਕਰਨ 'ਤੇ ਧੰਨਵਾਦ ਕੀਤਾ |