ਕਲਾਨੌਰ, 20 ਜੁਲਾਈ (ਪੁਰੇਵਾਲ)-ਮਾਝੇ 'ਚ ਤਰਨਤਾਰਨ ਵਿਧਾਨ ਸਭਾ ਹਲਕੇ 'ਚ 'ਆਪ' ਵਿਧਾਇਕ ਦੀ ਮੌਤ ਤੋਂ ਬਾਅਦ ਜ਼ਿਮਨੀ ਚੋਣ ਕਰਾਉਣ ਦੀ ਸ਼ੁਰੂ ਹੋਈ ਪ੍ਰਕਿਰਿਆ ਦੌਰਾਨ ਵੋਟਾਂ ਦਾ ਕੰਮ ਸੁਚਾਰੂ ਢੰਗ ਨਾਲ ਨੇਪੜੇ ਚਾੜ੍ਹਨ ਲਈ ਹਰ ਪਾਰਟੀ ਵਲੋਂ ਰਣਨੀਤੀ ਬਣਾਈ ਜਾ ਰਹੀ ਹੈ | ਇਸ ਤਹਿਤ ਭਾਜਪਾ ਵਲੋਂ ਵੀ ਇਨ੍ਹਾਂ ਚੋਣਾਂ 'ਚ ਮਜ਼ਬੂਤੀ ਨਾਲ ਉਭਾਰਨ ਲਈ ਪਾਰਟੀ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਇਸ ਚੋਣ 'ਚ ਭਾਜਪਾ ਵਲੋਂ ਸਹਿ ਇੰਚਾਰਜ ਲਗਾਇਆ ਗਿਆ ਹੈ | ਇਸ ਸਬੰਧੀ ਭਾਜਪਾ ਦੇ ਅਹੁਦੇਦਾਰਾਂ ਮੰਡਲ ਪ੍ਰਧਾਨ ਹਰਮਨਪ੍ਰੀਤ ਸਿੰਘ ਲਾਡੀ ਕਲਾਨੌਰ, ਗਗਨਦੀਪ ਸਿੰਘ ਗੱਗੂ, ਮੰਡਲ ਪ੍ਰਧਾਨ ਬਖਸ਼ੀਵਾਲ ਬਲਜੀਤ ਸਿੰਘ ਬਾਜਵਾ, ਪ੍ਰਦੀਪ ਕੁਮਾਰ ਬਲਹੋਤਰਾ ਸਮੇਤ ਹੋਰਨਾਂ ਆਗੂਆਂ ਵਲੋਂ ਸਵਾਗਤ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ | ਭਾਜਪਾ ਆਗੂਆਂ ਲਾਡੀ, ਗੱਗੂ, ਬਾਜਵਾ, ਬਲਹੋਤਰਾ ਨੇ ਕਿਹਾ ਕਿ ਰਵੀਕਰਨ ਸਿੰਘ ਦੀ ਪਾਰਟੀ ਪ੍ਰਤੀ ਨਿਸਵਾਰਥ ਸੇਵਾ, ਨਿਸ਼ਠਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੀਤੀ ਜਾਂਦੀ ਮਿਹਨਤ ਦੇ ਮੱਦੇਨਜ਼ਰ ਪਾਰਟੀ ਹਾਈਕਮਾਂਡ ਵਲੋਂ ਤਰਤਨਾਰਨ ਜ਼ਿਮਨੀ ਚੋਣ 'ਚ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ | ਭਾਜਪਾ ਆਗੂਆਂ ਕਿਹਾ ਕਿ ਪੰਜਾਬ ਦੇ ਲੋਕ 'ਆਪ' ਸਰਕਾਰ ਦੀਆਂ ਆਪ ਹੁਦਰੀਆਂ ਤੋਂ ਤੰਗ ਹੋਣਾ ਸ਼ੁਰੂ ਹੋ ਗਏ ਹਨ ਅਤੇ ਭਾਜਪਾ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ |