15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਘਰ ਤੱਕ ਪਹੁੰਚਾਇਆ ਜਾਵੇਗਾ-ਰਵੀਕਰਨ ਸਿੰਘ ਕਾਹਲੋਂ

ਅਜੀਤ ਡੈਸਕ 21-07-2025
ਕਿਲ੍ਹਾ ਲਾਲ ਸਿੰਘ, 20 ਜੁਲਾਈ (ਬਲਬੀਰ ਸਿੰਘ)-ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਭਾਜਪਾ ਵਲੋਂ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਹੇਠ ਸਰਕਲ ਕਿਲ੍ਹਾ ਲਾਲ ਸਿੰਘ ਦੇ ਪਿੰਡ ਫ਼ਜਲਾਬਾਦ ਵਿਖੇ ਭਾਜਪਾ ਆਗੂ ਬਿਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਕੈਂਪ ਲਗਾਇਆ ਗਿਆ | ਇਸ ਮੌਕੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਹਰ ਪਿੰਡ ਵਿਚ ਅਜਿਹੇ ਕੈਂਪ ਲਗਾਏ ਜਾਣਗੇ | ਉਨ੍ਹਾਂ ਕਿਹਾ ਹਰ ਇਕ ਯੋਜਨਾ ਦਾ ਹਰ ਇਕ ਵਿਅਕਤੀ ਨੂੰ ਫ਼ਾਰਮ ਭਰ ਕੇ ਇਨ੍ਹਾਂ ਸਕੀਮਾਂ ਦਾ ਲਾਭ ਹਰ ਇਕ ਲੋੜਵੰਦ ਤੱਕ ਪਹੁੰਚਾਇਆ ਜਾਵੇਗਾ ਅਤੇ ਇਨ੍ਹਾਂ ਕੈਂਪਾਂ ਦੇ ਜ਼ਰੀਏ ਪਹੁੰਚਾਇਆ ਜਾ ਰਿਹਾ ਹੈ | ਇਸ ਮੌਕੇ ਸਰਕਲ ਪ੍ਰਧਾਨ ਪ੍ਰਦੀਪ ਕੁਮਾਰ ਦਾਲਮ, ਜਤਿੰਦਰ ਸਿੰਘ ਮੱਲੂਦੁਆਰਾ ਸਰਕਲ ਪ੍ਰਧਾਨ, ਰਣਜੀਤ ਸਿੰਘ ਰਾਣਾ ਪਨੂੰ ਸਰਕਲ ਪ੍ਰਧਾਨ, ਗੁਰਮੀਤ ਸਿੰਘ ਪਟਵਾਰੀ, ਸੋਨੂੰ ਬਹਾਦਰਪੁਰ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਮੰਤਰੀ ਲੰਗਾਹ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਨਾਲ ਸ਼ੋ੍ਰਮਣੀ ਅਕਾਲੀ ਦਲ ਹੋਵੇਗਾ ਮਜ਼ਬੂਤ : ਧਰਮਿੰਦਰ ਰਾਏਚੱਕ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।