ਕੋਟਲੀ ਸੂਰਤ ਮੱਲ੍ਹੀ, 20 ਜੁਲਾਈ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਸ: ਸੁੱਚਾ ਸਿੰਘ ਲੰਗਾਹ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ 'ਤੇ ਹਲਕਾ ਡੇਰਾ ਬਾਬਾ ਨਾਨਕ ਦੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਜਥੇਦਾਰ ਲੰਗਾਹ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਸ਼ੋ੍ਰਮਣੀ ਅਕਾਲੀ ਦਲ ਪਹਿਲਾਂ ਦੀ ਤਰ੍ਹਾਂ ਮਜ਼ਬੂਤ ਹੋਵੇਗਾ ਤੇ ਬੁਲੰਦੀਆਂ ਛੂਹੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸਰਪੰਚ ਧਰਮਿੰਦਰ ਸਿੰਘ ਬੱਬਾ ਰਾਏਚੱਕ ਨੇ ਸਾਥੀਆਂ ਸਮੇਤ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ 'ਚ ਉਤਸ਼ਾਹ ਤੇ ਨਵਾਂ ਜੋਸ਼ ਭਰਨ ਦੇ ਸਮਰੱਥ ਜਥੇ. ਸੁੱਚਾ ਸਿੰਘ ਲੰਗਾਹ ਪਹਿਲਾਂ ਜਿੰਨਾ ਚਿਰ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਹੇ ਪਾਰਟੀ ਬਹੁਤ ਮਜ਼ਬੂਤ ਰਹੀ ਹੈ ਤੇ ਹੁਣ ਫਿਰ ਜਦੋਂ ਜਥੇਦਾਰ ਲੰਗਾਹ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ ਤਾਂ ਅਕਾਲੀ ਵਰਕਰ ਘਰਾਂ 'ਚੋਂ ਬਾਹਰ ਨਿਕਲ ਆਏ ਹਨ ਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲੱਗੇ ਹਨ | ਇਸ ਮੌਕੇ ਜਸਵੰਤ ਸਿੰਘ ਰਾਏਚੱਕ, ਦੀਦਾਰ ਸਿੰਘ, ਗੁਰਮੇਜ਼ ਸਿੰਘ ਸੰਧੂ, ਸਤਨਾਮ ਸਿੰਘ, ਜਸਕਰਨ ਸਿੰਘ, ਪਲਵਿੰਦਰ ਸਿੰਘ, ਜਸਪਾਲ ਸਿੰਘ, ਬਲਕਾਰ ਮਸੀਹ ਪ੍ਰਧਾਨ, ਨਿਸ਼ਾਨ ਮਸੀਹ ਸਮੇਤ ਅਕਾਲੀ ਵਰਕਰ ਹਾਜ਼ਰ ਸਨ |