15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਖੰਡ ਮਿੱਲ ਬਟਾਲਾ ਨੇ ਕਿਸਾਨਾਂ ਦੇ ਗੰਨੇ ਦੀ ਨਹੀਂ ਕੀਤੀ ਅਦਾਇਗੀ-ਕਿਸਾਨ

ਅਜੀਤ ਡੈਸਕ 21-07-2025
ਕਾਦੀਆਂ, 20 ਜੁਲਾਈ (ਹਰਦੀਪ ਸਿੰਘ ਸੰਧੂ)-ਸਹਿਕਾਰੀ ਖੰਡ ਮਿੱਲ ਬਟਾਲਾ ਵਲੋਂ ਫਰਵਰੀ ਦੇ ਪਹਿਲੇ ਹਫ਼ਤੇ ਤੱਕ ਕਿਸਾਨਾਂ ਨੂੰ ਅਦਾਇਗੀ ਹੋਈ ਹੈ, ਉਸ ਤੋਂ ਬਾਅਦ ਕਿਸਾਨਾਂ ਨੂੰ ਕੋਈ ਪੈਸਾ ਨਹੀਂ ਮਿਲਿਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਤਮਾ ਸਿੰਘ ਸਿੱਧਵਾਂ, ਕੁਲਵਿੰਦਰ ਸਿੰਘ, ਜਤਿੰਦਰਪਾਲ ਸਿੰਘ, ਕੇਵਲ ਸਿੰਘ, ਨਿਸ਼ਾਨ ਸਿੰਘ, ਸਲਵਿੰਦਰ ਸਿੰਘ, ਦਵਿੰਦਰ ਸਿੰਘ, ਦਵਿੰਦਰ ਸਿੰਘ, ਸ਼ਰਨਬੀਰ ਸਿੰਘ, ਹਰਭਜਨ ਸਿੰਘ, ਦਲਜੀਤ ਸਿੰਘ ਕਿਸਾਨ ਆਗੂਆਂ ਨੇ ਕੀਤਾ | ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਹੁਣ ਝੋਨੇ ਦੀ ਫਸਲ ਲਗਾਈ ਹੈ, ਜਿਸ 'ਤੇ ਉਨ੍ਹਾਂ ਦਾ ਕਾਫੀ ਖਰਚ ਹੋਇਆ ਤੇ ਹੁਣ ਕਿਸਾਨ ਆਰਥਿਕ ਤੌਰ 'ਤੇ ਕਮਜ਼ੋਰ ਹੋ ਗਏ ਹਨ | ਉਨ੍ਹਾਂ ਸਹਿਕਾਰਤਾ ਮੰਤਰੀ ਪੰਜਾਬ, ਖਜ਼ਾਨਾ ਮੰਤਰੀ ਅਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਜਲਦੀ ਤੋਂ ਜਲਦੀ ਕਿਸਾਨਾਂ ਦੇ ਖ਼ਾਤਿਆਂ ਵਿਚ ਗੰਨੇ ਦੀ ਅਦਾਇਗੀ ਪਾਈ ਜਾਵੇ |
ਪਿਛਲੀ ਖ਼ਬਰ ਆਈ.ਸੀ.ਐੱਸ.ਈ. ਸਕੂਲ ਪ੍ਰਬੰਧਕਾਂ ਦੀ ਹੋਈ ਵਿਸ਼ੇਸ਼ ਇਕੱਤਰਤਾ-ਧਨਰਾਜ ਸਿੰਘ • ਪਿ੍ੰਸੀਪਲ ਇਲਿਆਸ ਨੂੰ ਆਈ.ਸੀ.ਐੱਸ.ਈ.... ਅਗਲੀ ਖ਼ਬਰ ਮੁੱਖ ਦਾਣਾ ਮੰਡੀ ਕਲਾਨੌਰ ਵਿਖੇ ਨਿਰਮਾਣ ਹੋਣ ਵਾਲੇ ਕਵਰ ਸ਼ੈੱਡ ਦੀ ਚੇਅ. ਬਾਠ ਵਲੋਂ ਨਿਸ਼ਾਨਦੇਹੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।